29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਦੀ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ - ਸੰਧੂ, ਸ਼ੋਰੀ

Ad Position 21
No active advertisement
ਅਜੀਤ ਡੈਸਕ 25-09-2025
ਧਨੌਲਾ, 24 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਦੇ ਲੋਕਾਂ ਨੇ ਗੰੁਮਰਾਹ ਕਰਨ ਵਾਲੀਆਂ ਗੱਲਾਂ ਨੂੰ ਬੜਾ ਨੇੜੇ ਹੋ ਕੇ ਭਾਂਪ ਲਿਆ ਹੈ, ਜਿਸ ਤੋਂ ਇਹ ਗੱਲ ਚਿੱਟੇ ਅਸਮਾਨ ਵਾਂਗ ਸਾਫ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਦੀ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਕੀਤਾ | ਉਹ ਅੱਜ ਕੋਠੇ ਰਜਿੰਦਰਪੁਰਾ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਦੇ ਪਿਤਾ ਦੀ ਮੌਤ ਉਪਰੰਤ ਦੁੱਖ ਪ੍ਰਗਟ ਕਰਨ ਲਈ ਧਨੌਲੇ ਆਏ ਸਨ | ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤਨਦੇਹੀ ਨਾਲ ਸੰਗਤ ਦੀ ਸੇਵਾ ਵਿਚ ਜੁਟੇ ਹੋਏ ਹਨ | ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦੇ ਲੋਕ ਲਾਵਾਰਸ ਮਹਿਸੂਸ ਕਰ ਰਹੇ ਹਨ | ਸਰਕਾਰੀ ਅਦਾਰਿਆਂ ਅੰਦਰ ਕੰਮਕਾਜ ਦੀ ਰਫ਼ਤਾਰ ਅੱਤ ਮੱਠੀ ਪੈ ਚੁੱਕੀ ਹੈ ਤੇ ਲੋਕ ਖੱਜਲ ਖਵਾਰੀ ਦੀ ਗ਼ੁਰਬਤ ਹੰਢਾ ਰਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਰਣਧੀਰ ਸਿੰਘ ਧੀਰਾ, ਨੀਰਜ ਗਰਗ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਮਹਿਲ ਕਲਾਂ ਦੀ ਮੀਟਿੰਗ 'ਚ ਅਹਿਮ ਮਸਲੇ ਵਿਚਾਰੇ
Ad Position 24