29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 25-09-2025
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸੰਸਥਾ ਦੇ ਪਿੰ੍ਰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ 14 ਅਤੇ ਅੰਡਰ 17 ਸਾਲ ਉਮਰ ਵਰਗ ਵਿਚ ਗੁਰਲੀਨ ਸਿੰਘ, ਨੈਤਿਕ ਬਾਂਸਲ ਅਤੇ ਗੁਰਜਾਪ ਸਿੰਘ ਨੇ ਸੋਨ ਤਗਮਾ ਜਿੱਤਿਆ | ਗੁਰਲੀਨ ਸਿੰਘ ਅਤੇ ਨੈਤਿਕ ਬਾਂਸਲ ਨੇ 17 ਸਾਲ ਉਮਰ ਵਰਗ ਵਿਚ ਖੇਡਦੇ ਹੋਏ ਸੋਨ ਤਗਮਾ ਜਿੱਤਿਆ ਜਦਕਿ ਗੁਰਜਾਪ ਸਿੰਘ ਅਤੇ ਨੈਤਿਕ ਬਾਂਸਲ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਅਤੇ ਪਿੰ੍ਰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਰੋਹਨ ਸ਼ਰਮਾ ਅਤੇ ਰਾਹੁਲ ਸ਼ਰਮਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਵਲੋਂ ਲਾਏ ਗਏ ਖੰਭਿਆਂ ਨੇ ਸੀਨੀਅਰ ਸਿਟੀਜ਼ਨ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜਬੂਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਦੀ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ - ਸੰਧੂ, ਸ਼ੋਰੀ
Ad Position 24