29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਾਕਸਿੰਗ ਚੈਂਪੀਅਨਾਂ ਦਾ ਪੰਚਾਇਤਾਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 25-09-2025
ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਏ ਰਾਸ਼ਟਰੀ ਪੱਧਰ ਦੇ ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਜਿਸ ਤਹਿਤ ਗੁਰਵੀਰ ਕੌਰ ਪੁੱਤਰੀ ਬਲਵਿੰਦਰ ਸਿੰਘ ਪਿੰਡ ਰਾਈਆ, ਗੁਰਜੋਤ ਕੌਰ ਪੁੱਤਰੀ ਰੇਸ਼ਮ ਸਿੰਘ ਪਿੰਡ ਦਰਾਜ਼ ਅਤੇ ਮਹਿਕਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਪਿੰਡ ਮੌੜ ਮਕਸੂਥਾ ਨੇ ਸੋਨੇ ਦੇ ਤਗਮੇ ਹਾਸਲ ਕੀਤੇ, ਜਦਕਿ ਆਇਨਤਨੂਰ ਕੌਰ ਪੁੱਤਰੀ ਬਲਵਿੰਦਰ ਸਿੰਘ ਪਿੰਡ ਆਲੀਕੇ ਅਤੇ ਅਰਸ਼ਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਪਿੰਡ ਮੌੜ ਮਕਸੂਥਾ ਨੇ ਕਾਂਸੀ ਦੇ ਤਗਮੇ ਜਿੱਤੇ ਅਤੇ ਅਮਰਜੋਤ ਸਿੰਘ ਪੁੱਤਰ ਗੁਲਾਬ ਸਿੰਘ ਪਿੰਡ ਚੋਟੀਆਂ ਨੇ ਇਨ੍ਹਾਂ ਖੇਡਾਂ ਵਿਚ ਭਾਗ ਲਿਆ | ਇਸ ਸ਼ਾਨਦਾਰ ਸਫਲਤਾਵਾਂ ਤੋਂ ਬਾਅਦ ਖਿਡਾਰੀਆਂ ਦਾ ਆਪਣੇ-ਆਪਣੇ ਪਿੰਡਾਂ ਵਿਚ ਪੰਚਾਇਤਾਂ ਅਤੇ ਪਿੰਡਾਂ ਦੇ ਵੱਖ-ਵੱਖ ਕਲੱਬਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪਿੰਡਾਂ ਦੀਆਂ ਗਲੀਆਂ ਖ਼ੁਸ਼ੀ ਨਾਲ ਗੂੰਜ ਉੱਠੀਆਂ | ਢੋਲ-ਨਗਾਰੇ ਵੱਜੇ, ਬੱਚਿਆਂ, ਨੌਜਵਾਨਾਂ ਅਤੇ ਵੱਡੇ-ਬੁਜ਼ੁਰਗਾਂ ਵਲੋਂ ਖਿਡਾਰੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਹੀ ਨਹੀਂ ਸਗੋਂ ਪੂਰੇ ਇਲਾਕੇ ਦੀ ਸ਼ਾਨ ਹਨ | ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਚ ਮਿਲੀਆਂ ਇਹ ਪ੍ਰਾਪਤੀਆਂ ਸਾਬਤ ਕਰਦੀਆਂ ਹਨ ਕਿ ਜੇ ਹੌਸਲਾ ਅਤੇ ਮਿਹਨਤ ਹੋਵੇ ਤਾਂ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਤਿਭਾ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਸਕਦੀ ਹੈ | ਸਕੂਲ ਚੇਅਰਮੈਨ ਸ: ਸੁਖਮੀਤ ਸਿੰਘ ਧਾਲੀਵਾਲ, ਪਿ੍ੰਸੀਪਲ ਇਬ੍ਰਾਹਿਮ ਉੱਦਮ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਾ ਹੈ ਅਤੇ ਅੱਗੇ ਵੀ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਉਚਾਈਆਂ ਹਾਸਲ ਕਰਨ ਲਈ ਪੂਰੀ ਸਹਾਇਤਾ ਪ੍ਰਦਾਨ ਕਰਦਾ ਰਹੇਗਾ | ਇਹ ਸਨਮਾਨ ਸਮਾਰੋਹ ਸਿਰਫ਼ ਖਿਡਾਰੀਆਂ ਲਈ ਹੀ ਨਹੀਂ ਸਗੋਂ ਪੂਰੇ ਇਲਾਕੇ ਲਈ ਮਾਣ ਦਾ ਮੌਕਾ ਬਣਿਆ | ਇਸ ਮੌਕੇ ਸਕੂਲ ਦੇ ਟੀਚਰ ਨੈਬ ਸਿੰਘ, ਜਸਪਾਲ ਸਿੰਘ, ਗੁਰਜਿੰਦਰ ਸਿੰਘ, ਧਰਮ ਸਿੰਘ, ਕਿਰਨਦੀਪ ਕੌਰ, ਆਸਾ ਦੇਵੀ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਬਬੀਤਾ ਰਾਣੀ ਅਤੇ ਹੋਰ ਸਮੂਹ ਸਟਾਫ਼ ਹਾਜਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਕੁਇਜ਼ ਮੁਕਾਬਲੇ ਵਿਚੋਂ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ 'ਚ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਮੋਹਰੀ -ਗੁਰਪ੍ਰੀਤ ਸਿੰਘ ਮਾਨ <br/>
Ad Position 24