ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਵਿਚ ਅੱਠਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀ ਅਤੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਪ੍ਰਸ਼ਨ ਉੱਤਰਾਂ ਦੇ ਸਵਾਲ-ਜਵਾਬ ਪੁੱਛੇ ਤੇ ਦੱਸੇ ਗਏ | ਜਿਸ ਵਿਚੋਂ ਬੱਚਿਆਂ ਨੇ ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਅਧਿਆਪਕ ਸਾਹਿਬਾਨ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |