29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਕਿਯੂ ਏਕਤਾ ਉਗਰਾਹਾਂ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦੀਆਂ 12 ਟਰਾਲੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 25-09-2025
ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤੇ ਜ਼ਿਲ੍ਹਾ ਬਰਨਾਲਾ ਇਕਾਈ ਵਲੋਂ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਜੋਨ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕਾਈ ਪ੍ਰਧਾਨ ਕੋਠੇ ਸਰਾਂ ਦਵਿੰਦਰ ਸਿੰਘ ਲੋਹਾਖੇੜੀਆ, ਇਕਾਈ ਪ੍ਰਧਾਨ ਬੀਕਾ ਸੂਚ ਪੱਤੀ ਬਲਵੀਰ ਸਿੰਘ ਸਿੱਧੂ, ਇਕਾਈ ਪ੍ਰਧਾਨ ਬਰਨਾਲਾ (ਦਿਹਾਤੀ) ਸਵਰਨਜੀਤ ਸਿੰਘ ਟੋਨੀ, ਖ਼ਜ਼ਾਨਚੀ ਕਰਮਜੀਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਭੇਜੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਸਰਕਾਰਾਂ ਵਲੋਂ ਐਲਾਨੀ ਧਨ ਰਾਸ਼ੀ ਇਨ੍ਹਾਂ ਵੋਟ ਪਾਰਟੀਆਂ ਨੇ ਆਪਣੀਆਂ ਰਾਜਸੀ ਸੱਤਾ ਬਚਾਉਣ ਲਈ ਸੜਕਾਂ ਬਣਾਉਣੀਆਂ ਜਾਂ ਹੋਰ ਰਾਜਸੀ ਕੰਮਾਂ ਵਿਚ ਤੇ ਵਿਕਾਸ ਕਾਰਜਾਂ ਲਈ ਜ਼ਿਆਦਾ ਵਰਤੀ ਜਾਣੀ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਇਜਲਾਸ ਸੱਦ ਕੇ ਕਿਸਾਨਾਂ ਲਈ ਫ਼ੰਡਾਂ ਦਾ ਐਲਾਨ ਕੀਤਾ ਜਾਂਦਾ ਹੈ | ਪੰਜਾਬ ਸਰਕਾਰ ਨੇ ਜੋ ਕੁਦਰਤੀ ਆਫ਼ਤਾਂ ਵਾਸਤੇ ਰਾਖਵਾਂ ਫ਼ੰਡ ਰੱਖਿਆ ਸੀ | ਉਹ ਆਪਣੀ ਵਾਹਵਾ ਖੱਟਣ ਵਾਸਤੇ ਇਸ਼ਤਿਹਾਰਾਂ, ਪੋਸਟਰਾਂ ਤੇ ਮੁਨਿਆਦੀਆਂ ਆਦਿ 'ਤੇ ਲਾ ਦਿੱਤਾ ਹੈ | ਆਗੂਆਂ ਨੇ ਕਿਹਾ ਬਲਾਕ ਬਰਨਾਲਾ ਦੀਆਂ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਵਲੋਂ 12 ਰਾਸ਼ਨ ਦੀਆਂ ਟਰਾਲੀਆਂ ਭੇਜੀਆਂ ਗਈਆਂ | ਜੋ ਉੱਥੇ ਜਥੇਬੰਦੀ ਦੇ ਆਗੂ ਤੇ ਵਰਕਰ ਆਪ ਹੜ੍ਹ ਪੀੜਤ ਪਰਿਵਾਰਾਂ ਨੂੰ ਸਮਾਨ ਜਾਂ ਰਾਸ਼ਨ ਵੰਡਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਕਿ੍ਸ਼ਨ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ, ਨਰਿਪਜੀਤ ਸਿੰਘ ਬਡਬਰ ਆਦਿ ਸਮੇਤ ਜਥੇਬੰਦੀ ਦੇ ਆਗੂ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਹੁਨਰ ਦੇ ਨਿਖਾਰ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਪਿੰਡ ਢਿਲਵਾਂ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਹੋਈ
Ad Position 24