29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲ੍ਹਾਂ

Ad Position 21
No active advertisement
ਅਜੀਤ ਡੈਸਕ 25-09-2025
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਖੇਡ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੂਜੀ ਪੁਜੀਸ਼ਨ ਪ੍ਰਾਪਤ ਕਰ ਕੇ ਵਿਦਿਆਰਥੀ ਸਰਤਾਜ ਸਿੰਘ ਤੇ ਪ੍ਰਗਟ ਸਿੰਘ ਰਾਜ ਪੱਧਰੀ ਰੱਸਾਕਸ਼ੀ ਖੇਡ ਮੁਕਾਬਲੇ ਲਈ ਚੁਣੇ ਗਏ | ਇਸ ਮੌਕੇ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸਿਜ਼ ਮੀਨੂ ਬਾਲਾ ਅਤੇ ਸਕੂਲ ਦੇ ਕੋਆਰਡੀਨੇਟਰ ਮਿਸਟਰ ਜਗਦੀਪ ਸਿੰਘ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਦੀ ਸਿਰਤੋੜ ਮਿਹਨਤ ਅਤੇ ਖੇਡ ਇੰਚਾਰਜ ਗੁਰਦੀਪ ਸਿੰਘ ਅਤੇ ਖੇਡ ਕੋਚ ਕੇਵਲ ਸਿੰਘ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ | ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਸਾਡੇ ਲਈ ਇਤਿਹਾਸਕ ਪਲ ਅਤੇ ਸਕੂਲ ਦੇ ਦੂਜੇ ਵਿਦਿਆਰਥੀਆਂ ਲਈ ਪੇ੍ਰਰਨਾ ਦਾਇਕ ਹਨ | ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਮੇਂ ਸਕੂਲ ਮੈਨੇਜਮੈਂਟ ਦੇ ਨਾਲ ਨਾਲ ਚਰਨਪਾਲ ਸਿੰਘ, ਸੰਦੀਪ ਕੌਰ, ਮਨੀਸ਼ਾ, ਜਸਪ੍ਰੀਤ ਕੌਰ, ਪ੍ਰਵੀਨ ਕੌਰ, ਜਪਨੀਤ ਕੌਰ, ਰਵੀਨਾ ਰਾਣੀ, ਦਪਿੰਦਰ ਸਿੰਘ, ਪੂਨਮ, ਸੁਖਪ੍ਰੀਤ ਕੌਰ ਤੇ ਕਰਮਜੀਤ ਕੌਰ, ਭਾਰਤੀ, ਹਰਪ੍ਰੀਤ ਕੌਰ ਆਦਿ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਅਗਲੀ ਖ਼ਬਰ ਸੰਜੀਵ ਕੁਮਾਰ ਟਾਂਡਾ ਨੂੰ ਸ਼ੈਲਰ ਐਸੋਸੀਏਸ਼ਨ ਤਪਾ ਦਾ ਪ੍ਰਧਾਨ ਥਾਪਿਆ
Ad Position 24