29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ

Ad Position 21
No active advertisement
ਅਜੀਤ ਡੈਸਕ 25-09-2025
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ ਕੁੱਲ 47 ਮੀਟਿ੍ਕ ਟਨ ਪਰਮਲ ਝੋਨਾ ਮੰਡੀਆਂ 'ਚ ਪੁੱਜਿਆ ਹੈ | ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਖ਼ਰੀਦ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਨੇ ਕਿਸਾਨਾਂ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਲੈ ਕੇ ਆਉਣਾ ਤਾਂ ਜੋ ਨਮੀ ਵੱਧ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਜਿਨਸ ਵੇਚਣ ਲਈ ਮੰਡੀ 'ਚ ਇੰਤਜ਼ਾਰ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਨਾਲ ਮੀਟਿੰਗ ਵੀ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਅਫਸਰ ਰੂਪਪ੍ਰੀਤ ਕੌਰ, ਪਨਗ੍ਰੇਨ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ | ਬਰਨਾਲਾ ਮੰਡੀ ਵਿਖੇ ਝੋਨਾ ਲੈ ਕੇ ਪਹੁੰਚੇ ਪਿੰਡ ਸੇਖਾ ਤੋਂ ਕਿਸਾਨ ਰਾਜਿੰਦਰ ਸਿੰਘ, ਰਣਜੀਤ ਸਿੰਘ ਅਤੇ ਪਿੰਡ ਰੰਗੀਆਂ ਤੋਂ ਕਿਸਾਨ ਸੰਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਲਈ ਮੰਡੀਆਂ 'ਚ ਚੰਗੇ ਪ੍ਰਬੰਧ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਉੱਗੋਕੇ ਵਿਖੇ ਸਵੈ-ਰੁਜ਼ਗਾਰ ਯੋਜਨਾ ਤਹਿਤ ਲਾਏ ਕੈਂਪ ਦੌਰਾਨ ਹਲਕਾ ਵਿਧਾਇਕ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲ੍ਹਾਂ
Ad Position 24