29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਾਂਗਰਸ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ 'ਤੇ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹੈ-ਐਡ. ਖੇੜੀ

Ad Position 21
No active advertisement
ਅਜੀਤ ਡੈਸਕ 25-09-2025
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ 'ਤੇ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਪਿੰਡ ਚੁਹਾਣਕੇ ਕਲਾਂ (ਬਰਨਾਲਾ) ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਵਿੱਢੀ ਬੂਥ ਕਮੇਟੀ ਮੁਹਿੰਮ ਤਹਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਐਡਵੋਕੇਟ ਖੇੜੀ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਰ ਪਿੰਡ ਦੇ ਬੂਥ ਪੱਧਰ ਤੱਕ ਕਮੇਟੀਆਂ ਦਾ ਗਠਨ ਕਰ ਕੇ ਲੋਕਾਂ ਨੂੰ ਆ ਰਹੀਆਂ ਚੋਣਾਂ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਸੂਬਾ ਸਰਕਾਰ ਦੀਆਂ ਲੋਕ ਭਰਮਾਊ ਨੀਤੀਆਂ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ ਰਾਜ ਸਰਕਾਰ ਨਾਲੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਹੁਣ ਸੂਬੇ ਦੇ ਲੋਕ ਚੁਟਕਲੇ ਨਹੀਂ ਵਿਕਾਸ ਕੰਮ ਚਾਹੁੰਦੇ ਹਨ | ਆਪ ਦੀ ਸਾਢੇ ਤਿੰਨ ਸਾਲ ਤੋਂ ਉਪਰ ਸਮੇਂ ਦੀ ਕਾਰਗੁਜ਼ਾਰੀ ਤੋਂ ਅੱਕੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੇ ਦਿਨ ਨੂੰ ਬੜੀ ਹੀ ਬੇਸਬਰੀ ਨਾਲ ਉਡੀਕ ਰਹੇ ਹਨ | ਉਨ੍ਹਾਂ ਬੀਤੇ ਦਿਨ ਪਿੰਡ ਖੁੱਡੀ ਕਲਾਂ (ਬਰਨਾਲਾ) ਵਿਖੇ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਸੱਤਾਧਾਰੀ ਧਿਰ ਆਗੂਆਂ ਦੀ ਸ਼ਹਿ ਉਪਰ ਪੁਲਿਸ ਵਲੋਂ ਕੀਤੀ ਵਧੀਕੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਆਪਣੇ ਹੱਕਾਂ ਖ਼ਾਤਰ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦਾ ਆਪ ਸਰਕਾਰ ਭਰਮ ਪਾਲ ਰਹੀ ਹੈ | ਐਡਵੋਕੇਟ ਖੇੜੀ ਨੇ ਸਪਸ਼ਟ ਕੀਤਾ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ | ਉਨ੍ਹਾਂ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮਾੜੇ ਰਾਜ ਪ੍ਰਬੰਧ ਨੂੰ ਚੱਲਦਾ ਕਰਨ ਲਈ ਲਾਮਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ | ਇਸ ਮੌਕੇ ਸਾਬਕਾ ਲਾਲ ਚੰਦ ਚੁਹਾਣਕੇ, ਨਛੱਤਰ ਸਿੰਘ ਧਾਲੀਵਾਲ, ਰਣਧੀਰ ਸਿੰਘ ਧਾਲੀਵਾਲ, ਗੁਰਚਰਨ ਸਿੰਘ, ਚੈਂਚਲ ਸਿੰਘ, ਦਰਸ਼ਨ ਕੁਮਾਰ, ਜਰਨੈਲ ਸਿੰਘ ਧਾਲੀਵਾਲ, ਭੁਪਿੰਦਰ ਸਿੰਘ, ਤਰਨ ਵਰਮਾ ਜਨਰਲ ਸਕੱਤਰ, ਅਵਤਾਰ ਸਿੰਘ ਬਿੱਲੂ, ਮੱਤਾ ਸ਼ੇਰਪੁਰ ਕਬੱਡੀ ਖਿਡਾਰੀ, ਮਨਪ੍ਰੀਤ ਸਿੰਘ ਮਾਨ ਠੀਕਰੀਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਔਰਤ ਨੇ ਜ਼ਹਿਰੀਲੀ ਵਸਤੂ ਖਾ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਪਿੰਡ ਉੱਗੋਕੇ ਵਿਖੇ ਸਵੈ-ਰੁਜ਼ਗਾਰ ਯੋਜਨਾ ਤਹਿਤ ਲਾਏ ਕੈਂਪ ਦੌਰਾਨ ਹਲਕਾ ਵਿਧਾਇਕ ਨੇ ਕੀਤੀ ਸ਼ਮੂਲੀਅਤ
Ad Position 24