29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਰੀਆ ਭੱਟ ਕਾਲਜ ਦੀ ਵਿਦਿਆਰਥਣ ਸੀਰਤਪ੍ਰੀਤ ਕੌਰ ਨੇ ਰਾਸ਼ਟਰੀ ਸੋਧ ਲੇਖਨ ਮੁਕਾਬਲਿਆਂ 'ਚ ਹਿੱਸਾ ਲਿਆ <br/>

Ad Position 21
No active advertisement
ਅਜੀਤ ਡੈਸਕ 25-09-2025
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)- ਆਰੀਆ ਭੱਟ ਕਾਲਜ ਦੀ ਹੋਣਹਾਰ ਵਿਦਿਆਰਥਣ ਸੀਰਤਪ੍ਰੀਤ ਕੌਰ (ਬੀ.ਏ. ਭਾਗ ਤੀਜਾ) ਨੇ ਰਾਸ਼ਟਰੀ ਸੋਧ ਲੇਖਨ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਇਹ ਜਾਣਕਾਰੀ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਰਾਕੇਸ਼ ਗੁਪਤਾ, ਡਾਇਰੈਕਟਰ ਅਜੇ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ ਨੇ ਕਿਹਾ ਕਿ ਇਹ ਸਾਡੀ ਸੰਸਥਾ ਲਈ ਮਾਣ ਵਾਲੀ ਗੱਲ ਹੈ | ਇਹ ਮੁਕਾਬਲੇ ਸਾਡੇ ਵਿਦਿਆਰਥੀਆਂ ਨੂੰ ਸਵੈ ਕਥਨ ਦੀ ਪਰਿਭਾਸ਼ਾ ਦੇ ਲਈ, ਸਮੂਹਿਕ ਪ੍ਰਤੀਯੋਗਤਾ ਖੇਤਰ ਵਿਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਮੌਕੇ ਪ੍ਰਧਾਨ ਕਰਦਾ ਹੈ | ਇਸ ਮੌਕੇ ਮੈਨੇਜਿੰਗ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਸਿੰਗਲਾ, ਨਰੇਸ਼ ਕੁਮਾਰ ਤੇ ਪ੍ਰੋ: ਭਾਵੁਕਤਾ ਸ਼ਰਮਾ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੀ ਸੰਸਥਾ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਪਹਿਲੂ ਵਿਚ ਉੱਤਮਤਾ ਪ੍ਰਾਪਤ ਕਰਨ ਲਈ ਵੱਖ-ਵੱਖ ਮੌਕੇ ਪ੍ਰਦਾਨ ਕਰਨ ਲਈ ਬਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਅਗਰਵਾਲ ਸਭਾ ਬਰਨਾਲਾ ਨੇ ਮਹਾਰਾਜਾ ਅਗਰਸੈਨ ਜੈਯੰਤੀ ਧੂਮਧਾਮ ਨਾਲ ਮਨਾਈ
Ad Position 24