ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਅਤੇ ਸਕੂਲ ਪਿ੍ੰਸੀਪਲ ਡਾਕਟਰ ਰਵਿੰਦਰ ਕੌਰ ਜਵੰਦਾ ਦੀ ਦੇਖ-ਰੇਖ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ: ਰਵਿੰਦਰ ਕੌਰ ਜਵੰਦਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨ ਲਈ ਪ੍ਰੇਰਿਆ | ਸਮਾਗਮ ਦੌਰਾਨ ਗੁਰਮੁਖੀ ਲਿਪੀ ਦੇ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |