29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ 'ਚ ਰਜਿਸਟਰੇਸ਼ਨ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ ਵਿਚ ਅੱਜ 5 ਥਾਵਾਂ 'ਤੇ ਰਜਿਸਟਰੇਸ਼ਨ ਕੈਂਪ ਲਾਏ ਗਏ ਅਤੇ ਮਿਤੀ 26 ਸਤੰਬਰ ਨੂੰ ਜ਼ਿਲ੍ਹੇ ਵਿਚ 10 ਥਾਵਾਂ 'ਤੇ ਕੈਂਪ ਲਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਅੱਜ ਬਰਨਾਲਾ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿਚ ਕੈਂਪ ਲਾ ਕੇ ਰਜਿਸਟਰੇਸ਼ਨ ਕੀਤੀ ਗਈ ਹੈ | ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੈਂਪ ਦਾ ਦੌਰਾ ਕੀਤਾ ਅਤੇ ਰਜਿਸਟਰੇਸ਼ਨ ਕਰਵਾਉਣ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਰਜਿਸਟਰੇਸ਼ਨ ਸਲਿਪ ਵੀ ਦਿੱਤੇ ਗਏ | ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ 10 ਥਾਵਾਂ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ ਹੰਡਿਆਇਆ, ਦਫ਼ਤਰ ਨਗਰ ਪੰਚਾਇਤ ਹੰਡਿਆਇਆ, ਗੁਰਦੁਆਰਾ ਸ੍ਰੀ ਰਵਿਦਾਸ ਜੀ ਨਵੀਂ ਬਸਤੀ ਧਨੌਲਾ, ਗੁਰਦੁਆਰਾ ਰਾਮਸਰ ਸਾਹਿਬ ਮੇਨ ਬਾਜ਼ਾਰ ਧਨੌਲਾ, ਸਰਕਾਰੀ ਆਈ.ਟੀ.ਆਈ. (ਲੜਕੇ) ਬਰਨਾਲਾ ਵਿਚ ਕੈਂਪ ਲਾਏ ਜਾਣਗੇ | ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੈ | ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਪੁੱਜ ਕੇ ਰਜਿਸਟਰੇਸ਼ਨ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋਈ ਅਗਲੀ ਖ਼ਬਰ ਗੁਰਦੁਆਰਾ ਸੰਤੋਖਸਰ ਸਾਹਿਬ ਪਿੰਡ ਮੂੰਮ ਵਿਖੇ ਗੁਰਮਤਿ ਸਮਾਗਮ 28 ਨੂੰ
Ad Position 24