29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਤਪਾ ਮੰਡੀ ਵਿਖੇ ਐੱਸ.ਡੀ.ਐੱਮ. ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 26-09-2025
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਬਾਹਰਲੀ ਅਨਾਜ ਮੰਡੀ ਤਪਾ ਵਿਖੇ ਝੋਨੇ ਦੀ ਫ਼ਸਲ ਦੀ ਰਸਮੀ ਤੌਰ 'ਤੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸੈਕਟਰੀ ਹਰਦੀਪ ਸਿੰਘ ਗਿੱਲ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਸਬੰਧਿਤ ਅਧਿਕਾਰੀਆਂ ਵੀ ਮੌਜੂਦ ਰਹੇ | ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਢੇਰੀ ਪਿੰਡ ਜੈਮਲ ਸਿੰਘ ਵਾਲਾ ਦੇ ਕਿਸਾਨ ਹਰਦੇਵ ਸਿੰਘ ਪੁੱਤਰ ਜੱਗਰ ਸਿੰਘ ਵਲੋਂ ਆੜ੍ਹਤੀਏ ਕੁਲਵੰਤ ਰਾਏ ਰਮੇਸ਼ ਕੁਮਾਰ ਦੀ ਦੁਕਾਨ 'ਤੇ ਲਿਆਂਦੀ ਗਈ | ਜਿਸ ਦੀ ਅਧਿਕਾਰੀਆਂ ਵਲੋਂ ਝੋਨੇ ਦੀ ਨਮੀ ਚੈੱਕ ਕਰਨ 'ਤੇ ਮਾਪਦੰਡਾਂ ਅਨੁਸਾਰ ਸਹੀ ਪਾਈ ਗਈ ਜਿਸ ਨੂੰ ਖ਼ਰੀਦ ਏਜੰਸੀ ਪਨਗ੍ਰੇਨ ਵਲੋਂ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਸਬੰਧਿਤ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਜਨਰਲ ਸਕੱਤਰ ਮਨੋਜ ਸਿੰਗਲਾ (ਮੌਜੀ), ਹੇਮ ਰਾਜ ਸ਼ੰਟੀ ਮੋੜ, ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਜਗਦੀਪ ਸਿੰਘ, ਜਸਵਿੰਦਰ ਸਿੰਘ ਚੱਠਾ, ਇੰਸਪੈਕਟਰ ਤਰੁਣ ਵਿਜੇ, ਗੁਰਤੇਜ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਚੱਠਾ, ਮਨੀਸ਼ ਮਿੱਤਲ, ਬਲਜੀਤ ਬਾਸੀ, ਪ੍ਰਗਟ ਸਿੰਘ, ਮਨੀਸ਼ ਕੁਮਾਰ, ਮੈਨੇਜਰ ਹਰਿੰਦਰ ਸਿੰਘ, ਮੈਨੇਜਰ ਜਗਦੇਵ ਸਿੰਘ ਸਿੱਧੂ, ਵਿਕਰਮ ਕੁਮਾਰ ਲੋਟਾ, ਧਰਮਿੰਦਰ ਸਿੰਘ ਸੋਨੂੰ ਮਾਂਗਟ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ ਅਗਲੀ ਖ਼ਬਰ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋਈ
Ad Position 24