29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਇਕ ਵਫ਼ਦ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਅਗਵਾਈ ਵਿਚ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਹਰਬੰਸ ਸਿੰਘ ਨੂੰ ਮਿਲਿਆ ਅਤੇ ਗੁਲਦਸਤਾ ਭੇਟ ਕਰ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਇਸ ਦੌਰਾਨ ਗੋਕਲ ਪ੍ਰਕਾਸ਼ ਗੁਪਤਾ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੰਪਨੀਆਂ ਅਤੇ ਥੋਕ ਡੀਲਰਾਂ ਵਲੋਂ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵੰਡ ਠੀਕ ਢੰਗ ਨਾਲ ਨਹੀਂ ਕੀਤੀ ਜਾ ਰਹੀ | ਭਾਵੇਂਕਿ ਖੇਤੀ ਲਾਗਤ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਵਲੋਂ ਯੂਰੀਆ ਖਾਦ ਉੱਪਰ ਤਕਰੀਬਨ 1700/- ਰੁਪਏ ਪ੍ਰਤੀ ਬੋਰੀ ਅਤੇ ਡੀ.ਏ.ਪੀ. ਖਾਦ 'ਤੇ ਤਕਰੀਬਨ 2400/- ਪ੍ਰਤੀ ਬੋਰੀ ਦੀ ਸਬਸਿਡੀ ਦਿੱਤੀ ਜਾ ਰਹੀ ਹੈ ਪ੍ਰੰਤੂ ਖਾਦ ਕੰਪਨੀਆਂ ਅਤੇ ਥੋਕ ਡੀਲਰਾਂ ਵਲੋਂ ਇਨ੍ਹਾਂ ਖਾਦਾਂ ਦੀ ਕਮੀ ਦਿਖਾ ਕੇ ਡੀਲਰਾਂ ਨੂੰ ਖਾਦਾਂ ਨਾਲ ਬਹੁਤ ਜ਼ਿਆਦਾ ਹੋਰ ਬੇਲੋੜਾ ਸਮਾਨ ਲੈਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਖਾਦ ਦੀ ਵੰਡ ਵੀ ਮਨਮਰਜ਼ੀ ਨਾਲ ਕੀਤੀ ਜਾਂਦੀ ਹੈ | ਜਿਸ ਨਾਲ ਜਿੱਥੇ ਕਿਸਾਨਾਂ ਦੀ ਲਾਗਤ ਬਹੁਤ ਜ਼ਿਆਦਾ ਵਧ ਜਾਂਦੀ ਹੈ ਉਸ ਦੇ ਨਾਲ ਹੀ ਕਿਸਾਨਾਂ ਨੂੰ ਖਾਦ ਲੈਣ ਵਿਚ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਮੰਗ ਕੀਤੀ ਖਾਦ ਦੀ ਵੰਡ ਠੀਕ ਤਰੀਕੇ ਨਾਲ ਕਰਵਾਈ ਜਾਵੇ ਅਤੇ ਹੋਰ ਬੇਲੋੜਾ ਸਮਾਨ ਦੇਣ ਤੋਂ ਥੋਕ ਡੀਲਰਾਂ ਨੂੰ ਰੋਕਿਆ ਜਾਵੇ | ਵਰਨਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਕੰਪਨੀਆਂ ਨੂੰ ਯੂਰੀਆ ਅਤੇ ਡੀ.ਏ.ਪੀ ਖਾਦ ਨਾਲ ਹੋਰ ਕੋਈ ਵੀ ਬੇਲੋੜਾ ਸਮਾਨ ਨਾ ਦੇਣ ਲਈ ਸਖ਼ਤੀ ਨਾਲ ਪੱਤਰ ਜਾਰੀ ਕੀਤੇ ਗਏ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਦੇ ਅੰਦਰ ਡੀਲਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਡੀਲਰ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜਨਰਲ ਸਕੱਤਰ ਸੰਦੀਪ ਅਰੋੜਾ, ਸੀਨੀਅਰ ਮੀਤ ਪ੍ਰਧਾਨ ਭੀਸ਼ਮ ਕੁਮਾਰ, ਕੈਸ਼ੀਅਰ ਪ੍ਰਦੀਪ ਕੁਮਾਰ, ਮੀਤ ਪ੍ਰਧਾਨ ਰਕੇਸ਼ ਬੀਹਲਾ, ਐਗਜ਼ੀਕਿਊਟਿਵ ਕਮੇਟੀ ਮੈਂਬਰ ਯੋਗਰਾਜ ਬਾਂਸਲ, ਮੋਹਿਤ ਬਾਂਸਲ, ਮਨੋਜ ਕੁਮਾਰ, ਦੁਰਗੇਸ਼ ਕੁਮਾਰ, ਮਹਿਕਮਾ ਖੇਤੀਬਾੜੀ ਵਲੋਂ ਖੇਤੀਬਾੜੀ ਅਫ਼ਸਰ ਡਾ: ਧਰਮਵੀਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਡਾ: ਸਤਨਾਮ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕ ਕਰਨ ਲਈ ਵੈਨਾਂ ਡਿਪਟੀ ਕਮਿਸ਼ਨਰ ਨੇ ਕੀਤੀਆਂ ਰਵਾਨਾ ਅਗਲੀ ਖ਼ਬਰ ਤਪਾ ਮੰਡੀ ਵਿਖੇ ਐੱਸ.ਡੀ.ਐੱਮ. ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24