29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕ ਕਰਨ ਲਈ ਵੈਨਾਂ ਡਿਪਟੀ ਕਮਿਸ਼ਨਰ ਨੇ ਕੀਤੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪਰਾਲੀ ਪ੍ਰਬੰਧਨ ਬਾਰੇ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਵਿਖਾਈ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਭਰ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਅਤੇ ਪਰਾਲੀ ਪ੍ਰਬੰਧਨ ਨਾਲ ਜ਼ਮੀਨ ਨੂੰ ਹੁੰਦੇ ਫ਼ਾਇਦੇ ਬਾਰੇ ਜਾਗਰੂਕ ਕਰਨਗੀਆਂ | ਇਸ ਤੋਂ ਇਲਾਵਾ ਇਨ੍ਹਾਂ ਵੈਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਦੇ ਤਰੀਕਿਆਂ ਅਤੇ ਗੰਢਾਂ ਆਦਿ ਬਣਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ | ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਹਰਬੰਸ ਸਿੰਘ ਸਿੱਧੂ ਨੇ ਕਿਸਾਨਾਂ ਨੂੰ 'ਪਰਾਲੀ ਖੇਤਾਂ ਵਿਚ ਮਿਲਾਓ, ਉੱਗਣ ਸ਼ਕਤੀ ਵਧਾਓ' ਅਤੇ 'ਪਰਾਲੀ ਸਾੜ ਕੇ ਮਹਿੰਗੇ ਤੱਤ ਨਾ ਗਵਾਓ' ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀ ਲੋੜ ਨਹੀਂ, ਸਗੋਂ ਇਸ ਤੋਂ ਕਮਾਈ ਕਰਨ ਦੀ ਲੋੜ ਹੈ | ਪਰਾਲੀ ਨੂੰ ਖੇਤ ਵਿਚ ਰਲਾਉਣ ਨਾਲ ਜ਼ਮੀਨ ਦੀ ਭੌਤਿਕ ਹਾਲਤ ਵਿਚ ਸੁਧਾਰ ਹੁੰਦਾ ਹੈ | ਮਿੱਟੀ ਵਿਚ ਜੈਵਿਕ ਕਾਰਬਨ ਦੀ ਮਾਤਰਾ ਵਿਚ ਵੀ ਸੁਧਾਰ ਹੁੰਦਾ ਹੈ ਜਿਸ ਨਾਲ ਹੌਲੀ-ਹੌਲੀ ਪੈਦਾਵਾਰ ਵਧਦੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ, ਮਨੁੱਖ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਮਨੁੱਖੀ ਸਿਹਤ ਤੇ ਵਾਤਾਵਰਨ ਪ੍ਰਤੀ ਫ਼ਰਜ਼ ਨਿਭਾਈਏ | ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਡਾ. ਧਰਮਵੀਰ ਸਿੰਘ ਕੰਬੋਜ, ਹਰਮਨਪ੍ਰੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਖੇਤੀਬਾੜੀ ਅਫ਼ਸਰ, ਬੇਅੰਤ ਸਿੰਘ ਇੰਜੀਨੀਅਰ ਗਰੇਡ-1, ਸੁਨੀਤਾ ਰਾਣੀ ਨੋਡਲ ਅਫ਼ਸਰ ਪਰਾਲੀ, ਸਤਨਾਮ ਸਿੰਘ ਏ.ਡੀ.ਓ., ਸੁਨੀਲ ਕੁਮਾਰ ਏ.ਐਸ.ਆਈ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਪੰਡੋਰੀ, ਕੁਤਬਾ ਦੇ ਨੌਜਵਾਨਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ
Ad Position 24