29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਹਵਾਲਾਤੀ ਪਾਸੋਂ ਇਕ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਦਾਗਰ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ | ਉਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਹਵਾਲਾਤੀ ਗੁਰਪ੍ਰੀਤ ਸਿੰਘ ਵਾਸੀ ਭਦੌੜ ਦੇ ਪਹਿਣੇ ਅੰਡਰਵੀਅਰ 'ਚੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਦੌਰਾਨ ਨੁਕਸਾਨੇ ਗਏ ਗ਼ਰੀਬ ਪਰਿਵਾਰਾਂ ਦੇ ਘਰਾਂ ਨੂੰ ਬਣਾਉਣ ਲਈ ਸਾਬਕਾ ਸੈਨਿਕਾਂ ਨੇ ਸੀਮਿੰਟ, ਰੇਤਾ ਅਤੇ ਬਜਰੀ... ਅਗਲੀ ਖ਼ਬਰ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਪੰਡੋਰੀ, ਕੁਤਬਾ ਦੇ ਨੌਜਵਾਨਾਂ ਦਾ ਕਾਫ਼ਲਾ ਰਵਾਨਾ
Ad Position 24