29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ 'ਚ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਦੇ ਚਾਂਦੀ ਤੇ ਤਾਂਬੇ ਦਾ ਤਗਮਾ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਅੰਡਰ-14 ਸਾਲ ਵਰਗ ਦੇ 50 ਮੀਟਰ ਵਿਚ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ ਹੈ ਜਿਸ ਸਦਕਾ ਪ੍ਰਭਕੀਰਤ ਸਿੰਘ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ | ਵਿਦਿਆਰਥੀ ਅਜੀਤਪਾਲ ਸਿੰਘ ਨੇ 50 ਮੀਟਰ ਬ੍ਰੈਸਟ ਸਟਰੋਕ ਵਿਚ ਤਾਂਬੇ ਦਾ ਤਗਮਾ ਜਿੱਤਿਆ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਐੱਮ.ਡੀ. ਰਣਪ੍ਰੀਤ ਸਿੰਘ ਰਾਏ, ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ 'ਤੇ ਹਮਲਾ ਕਰਨ ਦੇ ਵਿਰੋਧ 'ਚ ਵੱਖ-ਵੱਖ ਕਾਂਗਰਸੀਆਂ ਵਲੋਂ ਪ੍ਰਤੀਕਿਰਿਆ ਜ਼ਾਹਰ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੰਘੇੜਾ ਵਿਖੇ ਐਨ.ਐਸ.ਐਸ ਕੈਂਪ ਲਗਾਇਆ
Ad Position 24