ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ, ਮੈਡਮ ਪਾਇਲ ਗਰਗ ਅਤੇ ਕੈਰੀਅਰ ਗਾਈਡੈਂਸ ਇੰਚਾਰਜ ਡਾ: ਜਤਿੰਦਰ ਜੋਸ਼ੀ ਨੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੰਜਾਬ ਰਾਜ ਵਿਚ ਵੱਖ-ਵੱਖ ਯੂਨੀਵਰਸਿਟੀਆਂ ਵਲੋਂ ਚਲਾਏ ਜਾ ਰਹੇ ਡਿਸਟੈਂਸ ਐਜੂਕੇਸ਼ਨ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੂਨਮ ਸ਼ਰਮਾ, ਵੋਕੇਸ਼ਨਲ ਟਰੇਨਰ ਹਰਪ੍ਰੀਤ ਸਿੰਘ, ਵੀਰਪਾਲ ਕੌਰ, ਰਾਸ਼ੀ, ਅਮਨਦੀਪ ਕੌਰ, ਗਗਨਦੀਪ ਕੌਰ, ਬਲਵੀਰ ਸਿੰਘ, ਜਸਮੇਲ ਸਿੰਘ, ਮਨਪ੍ਰੀਤ ਕੌਰ, ਲੈਕਚਰਾਰ ਯੁਵਰਾਜ, ਲੈਕਚਰਾਰ ਰਮਨਦੀਪ ਕੌਰ, ਉਪਾਸਨਾ ਸ਼ਰਮਾ, ਸੁਖਦੀਪ ਕੌਰ, ਲਲਿਤਾ ਗਰਗ, ਗੁਰਮੀਤ ਕੌਰ ਅਤੇ ਰਤਨਦੀਪ ਸਿੰਘ ਆਦਿ ਹਾਜ਼ਰ ਸਨ |