ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ 'ਚ ਦੂਜਾ ਸਥਾਨ ਲੈ ਕੇ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਅੰਡਰ-14 ਸਾਲ ਵਰਗ ਵਿਚ ਵਿਦਿਆਰਥੀ ਭਾਵੇਸ਼ ਗੋਇਲ ਅਤੇ ਸਮਰ ਸੂਦ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ | ਅੰਡਰ-17 ਸਾਲ ਵਰਗ ਵਿਚ ਵਿਦਿਆਰਥੀ ਭੂਪੇਸ਼ ਅਤੇ ਕਾਪਿਸ਼ ਨੇ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗਮਾ ਜਿੱਤਿਆ | ਵਿਦਿਆਰਥੀ ਭੂਪੇਸ਼ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਚੁਣਿਆ ਗਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਕੋਚ ਸੁਖਦੇਵ ਸਿੰਘ ਅਤੇ ਡੀ.ਪੀ ਹਰਜੀਤ ਸਿੰਘ ਨੂੰ ਵਧਾਈ ਦਿੱਤੀ |