30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਾਣੀ ਦੀ ਗੁਣਵੱਤਾ, ਸੰਭਾਲ ਅਤੇ ਸਵੱਛਤਾ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-09-2025
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਕਾਰਜਕਾਰੀ ਇੰਜੀਨੀਅਰ ਚਮਕ ਸਿੰਗਲਾ ਅਤੇ ਉਪ ਮੰਡਲ ਇੰਜੀਨੀਅਰ ਕੁਲਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਮੁੱਖ ਅਧਿਆਪਕ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦੇਸ਼ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪਾਣੀ ਦੀ ਗੁਣਵੱਤਾ ਇਸ ਦੀ ਜਾਂਚ ਸਹੀ ਸੰਭਾਲ, ਗੰਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਹੈ | ਕੈਂਪ ਦੌਰਾਨ ਜ਼ਿਲ੍ਹਾ ਕੁਆਰਡੀਨੇਟਰ ਮੀਨਾ ਸਿੱਧੂ ਨੇ ਦੱਸਿਆ ਸਾਫ਼ ਪਾਣੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਲੋੜ ਹੈ | ਗੰਦੇ ਤੇ ਪ੍ਰਦੂਸ਼ਿਤ ਪਾਣੀ ਨਾਲ ਹੈਜ਼ਾ ਟਾਈਫ਼ਾਈਡ, ਪੀਲੀਆ, ਦਸਤ ਅਤੇ ਪੇਟ ਦੀਆਂ ਹੋਰ ਬਿਮਾਰੀਆਂ ਲੱਗ ਜਾਂਦੀਆਂ ਹਨ | ਉਨ੍ਹਾਂ ਨੇ ਪਾਣੀ ਦੀ ਜਾਂਚ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਘਰੇਲੂ ਪੱਧਰ 'ਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨ ਦੀ ਵਰਤੋਂ ਨਾਲ ਸੁਰੱਖਿਅਤ ਬਣਾਉਣ ਦੇ ਤਰੀਕੇ ਵੀ ਦੱਸੇ | ਇਸ ਮੌਕੇ ਕੁਲਵਿੰਦਰ ਸਿੰਘ, ਧਲਵਿੰਦਰ ਸਿੰਘ ਬਲਾਕ ਕੋਆਰਡੀਨੇਟਰ ਨੇ ਪਾਣੀ ਦੀ ਸੰਭਾਲ ਬਾਰੇ, ਹੱਥ ਸਾਫ਼ ਕਰਨ ਦੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹੈੱਡ ਟੀਚਰ ਹਰਪ੍ਰੀਤ ਸਿੰਘ, ਪੰਚ ਨਿਰਮਲ ਸਿੰਘ, ਹਾਕਮ ਸਿੰਘ, ਮਾਸਟਰ ਮਹਿੰਦਰ ਸਿੰਘ, ਮਨਜੀਤ ਸਿੰਘ, ਐਸ.ਐਮ.ਸੀ ਚੇਅਰਮੈਨ ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਰਾਜਵੰਤ ਕੌਰ, ਸ੍ਰੀਮਤੀ ਹੈਪੀ, ਸ੍ਰੀਮਤੀ ਰਾਧਾ ਰਾਣੀ, ਸ੍ਰੀਮਤੀ ਸੁਮਨਪ੍ਰੀਤ, ਸ੍ਰੀਮਤੀ ਮਨਪ੍ਰੀਤ, ਸ੍ਰੀਮਤੀ ਸਤਵਿੰਦਰ ਕੌਰ, ਸਰਬਪ੍ਰੀਤ ਕੌਰ, ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਪੱਖੋਕੇ ਦੇ ਵਿਦਿਆਰਥੀ ਜ਼ਿਲ੍ਹੇ 'ਚੋਂ ਅੱਵਲ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ 'ਚ ਚਾਂਦੀ ਦੇ ਤਗਮੇ ਜਿੱਤੇ
Ad Position 24