ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ (ਆਈ.ਏ.ਐਸ) ਵਲੋਂ ਸਬ-ਡਵੀਜ਼ਨ ਤਪਾ ਦੇ ਕੰਬਾਈਨ ਮਾਲਕਾਂ ਨਾਲ ਇਕ ਮੀਟਿੰਗ ਐਸ.ਡੀ.ਐਮ ਦਫ਼ਤਰ ਤਪਾ ਵਿਖੇ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਕਰਨ ਲਈ ਅਪੀਲ ਕਰਦਿਆਂ ਕਿਹਾ ਕਿ ਸ਼ਾਮ ਨੂੰ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾ ਚਲਾਈਆਂ ਜਾਣ, ਸੁੱਕੇ ਝੋਨੇ ਦੀ ਹੀ ਕਟਾਈ ਕੀਤੀ ਜਾਵੇ | ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਵਾ ਰਹੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਵੀ ਕਿਹਾ ਗਿਆ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਗੁਰਵਿੰਦਰ ਸਿੰਘ, ਹਰਮਨਦੀਪ ਸਿੰਘ ਨੇ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ |