31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੰਪਿਊਟਰ ਅਧਿਆਪਕਾਂ ਵਲੋਂ ਮੱੁਖ ਮੰਤਰੀ ਪੰਜਾਬ ਦਾ ਘਿਰਾਓ 28 ਨੂੰ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਗੁਪਤ ਐਕਸ਼ਨ ਨਾਲ ਕੀਤਾ ਜਾਵੇਗਾ | ਇਹ ਜਾਣਕਾਰੀ ਸੂਬਾਈ ਕਮੇਟੀ ਮੈਂਬਰ ਸੁਖਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਕੁਤਬਾ, ਅਵਤਾਰ ਸਿੰਘ ਘੁੰਨਸ, ਪ੍ਰਦੀਪ ਸ਼ਰਮਾ, ਗੁਰਵਿੰਦਰ ਸਿੰਘ ਖ਼ਜ਼ਾਨਚੀ, ਜਤਿੰਦਰ ਕੁਮਾਰ, ਪ੍ਰੈਸ ਸਕੱਤਰ ਯਾਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ ਤੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ ਜੱਥੇਬੰਦੀ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਪੱਲੇ ਨਹੀਂ ਪਾਇਆ, ਤੇ ਨਾ ਹੀ ਕੰਪਿਊਟਰ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ | ਜਦਕਿ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਮਹੀਨੇ ਦੇ ਪਹਿਲੇ ਹਫ਼ਤੇ ਤਨਖ਼ਾਹਾਂ ਮਿਲ ਜਾਂਦੀਆਂ ਹਨ | ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਕੂਲ ਦੀ ਨੈਸ਼ਨਲ ਬਾਕਸਿੰਗ ਸੋਨ ਤਗਮਾ ਜੇਤੂ ਖਿਡਾਰਨ ਗੁਨਤਾਸ ਕੌਰ ਦਾ ਸਨਮਾਨ ਅਗਲੀ ਖ਼ਬਰ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 27 ਤੋਂ 29 ਸਤੰਬਰ ਤੱਕ ਸਰਕਾਰੀ ਛੁੱਟੀ ਐਲਾਨਿਆ
Ad Position 24