31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਮਾਂ ਬੋਲੀ ਦੀ ਮਹੱਤਤਾ ਉਜਾਗਰ ਕੀਤੀ | ਇਸ ਮੌਕੇ ਪੰਜਾਬੀ ਅਧਿਆਪਕ ਗੁਰਜਿੰਦਰ ਸਿੰਘ ਨੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਪੰਜਾਬੀ ਦਿਵਸ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦਾ ਹੈ ਅਤੇ ਨਵੀਂ ਪੀੜ੍ਹੀ ਨੂੰ ਇਸ ਵਿਰਾਸਤ ਨਾਲ ਜਾਣ-ਪਛਾਣ ਕਰਾਉਂਦਾ ਹੈ | ਸੰਸਥਾ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਅਤੇ ਪਿ੍ੰਸੀਪਲ ਇਬ੍ਰਾਹਿਮ ੳਦਮ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਛਾਣ ਹੈ | ਇਸ ਮੌਕੇ ਸਕੂਲ ਅਧਿਆਪਕ ਕੁਲਵਿੰਦਰ ਕੌਰ, ਗਗਨਦੀਪ ਕੌਰ, ਪ੍ਰਭਜੋਤ ਕੌਰ, ਧਰਮ ਸਿੰਘ ਅਤੇ ਹੋਰ ਸਮੂਹ ਸਟਾਫ਼ ਨੇ ਬੱਚਿਆ ਨੂੰ ਪੰਜਾਬੀ ਬੋਲੀ ਨਾਲ ਜੋੜਨ ਲਈ ਪੇ੍ਰਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨਾ ਸਾੜਨ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਆਗਾਜ਼ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ 'ਚੋਂ 70 ਸਕੋਰ ਕੀਤਾ ਪ੍ਰਾਪਤ
Ad Position 24