01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਕੇ ਪੰਜਾਬ ਸਰਕਾਰ ਨੇ ਮੁਫ਼ਤ ਇਲਾਜ ਲਈ ਹਰ ਲੋੜਵੰਦ ਪਰਿਵਾਰ ਦੀ ਫੜੀ ਬਾਂਹ- 'ਆਪ' ਆਗੂ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗਿੱਲ, ਰਾਜ ਗਰੇਵਾਲ, ਜਸਪਾਲ ਸਿੰਘ ਸੇਖੋਂ, ਗੁਰਧਿਆਨ ਸਿੰਘ, ਗੁਰਪ੍ਰੀਤ ਸਿੰਘ ਭੱਠਲ ਨੇ ਕੀਤਾ ਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਹਰ ਪਰਿਵਾਰ ਦਾ 10 ਲੱਖ ਰੁਪਏ ਦਾ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਏ ਜਾ ਰਹੇ ਹਨ | ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਆਮ ਤੇ ਖ਼ਾਸ ਲੋਕਾਂ ਨੂੰ ਪੂਰਾ ਫ਼ਾਇਦਾ ਮਿਲੇਗਾ ਕਿਉਂਕਿ ਗ਼ਰੀਬ ਵਿਅਕਤੀ ਕੋਲ ਕਈ ਵਾਰ ਇਲਾਜ ਕਰਵਾਉਣ ਲਈ ਪੈਸੇ ਨਹੀਂ ਹੁੰਦੇ ਸਨ ਤਾਂ ਉਹ ਮਜਬੂਰੀ ਬੱਸ ਸ਼ਾਹੂਕਾਰਾਂ ਤੋਂ ਵਾਧੂ ਵਿਆਜ ਪੈਸੇ ਉਧਾਰੇ ਲੈਂਦੇ ਸਨ | ਪਰ ਪੰਜਾਬ ਸਰਕਾਰ ਇਹ ਯੋਜਨਾ ਸ਼ੁਰੂ ਕਰ ਕੇ ਹਰੇਕ ਲੋੜਵੰਦ ਦੀ ਬਾਂਹ ਫੜੀ ਹੈ | ਇਸ ਮੁਫ਼ਤ ਇਲਾਜ ਨਾਲ ਹਰ ਪੰਜਾਬ ਦਾ ਵਸਨੀਕ 'ਆਪ' ਨਾਲ ਜੁੜੇਗਾ | ਉਨ੍ਹਾਂ ਕਿਹਾ ਕਿ ਇਸ ਕੈਂਪ 'ਚ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਤੇ ਹੋਰ 'ਆਪ' ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਨਦੀਪ ਬਾਂਸਲ ਨੇ ਡੀ.ਸੀ.ਓ. ਬਰਨਾਲਾ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਦੋ ਮੁਲਾਜ਼ਮ ਗੰਭੀਰ ਜ਼ਖ਼ਮੀ
Ad Position 24