12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 8 ਨੂੰ

Ad Position 21
No active advertisement
ਅਜੀਤ ਡੈਸਕ 27-09-2025

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ ਦੇ ਤਿਉਹਾਰ ਅਤੇ ਗੁਰਪੁਰਬ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 8 ਅਕਤੂਬਰ ਨੂੰ ਕੱਢੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਆਮ ਪਬਲਿਕ ਪਟਾਕਿਆਂ ਦੀ ਵਿਕਰੀ ਲਈ 29 ਸਤੰਬਰ ਤੋਂ 1 ਅਕਤੂਬਰ ਤੱਕ ਅਸਥਾਈ ਲਾਇਸੰਸ ਲੈਣ ਲਈ ਸੇਵਾ ਕੇਂਦਰਾਂ 'ਤੇ ਅਪਲਾਈ ਕੀਤਾ ਜਾ ਸਕੇਗਾ | ਜਿਸ ਸਬੰਧੀ 8 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਰਾਅ ਕੱਢਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਟਾਕੇ ਵੇਚਣ ਲਈ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੈਰਿਜ ਪੈਲੇਸਾਂ ਵਿਚ ਵਿਆਹ ਅਤੇ ਹੋਰ ਸਮਾਗਮਾਂ ਦੇ ਮੌਕੇ ਪਟਾਕੇ ਚਲਾਉਣ ਲਈ ਵੱਖਰਾ ਲਾਇਸੰਸ ਲੈਣਾ ਹੋਵੇਗਾ, ਜਿਸ ਦੀ ਪੂਰਨ ਜ਼ਿੰਮੇਵਾਰੀ ਮੈਰਿਜ ਪੈਲੇਸ ਦੇ ਮਾਲਕ ਦੀ ਹੋਵੇਗੀ |


Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ ਵਿਚ ਲਗਾਤਾਰ ਹੋ ਰਹੀ ਦੇਰੀ ਸੱਤਾਧਾਰੀ ਪਾਰਟੀ ਦੇ ਵਰਕਰਾਂ ਲਈ ਬਣੀ ਚਿੰਤਾ ਦਾ ਵਿਸ਼ਾ <br/>
Ad Position 24