12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੈਰਿਜ ਪੈਲੇਸ, ਹੋਟਲ ਅਤੇ ਰੈਂਸਟੋਰੈਂਟ ਮਾਲਕਾਂ ਨੂੰ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ 'ਚੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨੀ ਲਾਜ਼ਮੀ-ਜ਼ਿਲ੍ਹਾ ਮੈਜਿਸਟਰੇਟ <br/>

Ad Position 21
No active advertisement
ਅਜੀਤ ਡੈਸਕ 27-09-2025
ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਜੋ ਵੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਬਣਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਂਸਟੋਰੈਂਟ ਪਹਿਲਾਂ ਹੀ ਚੱਲਦੇ ਹਨ, ਦੇ ਮਾਲਕ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨ | ਇਸ ਪ੍ਰਵਾਨਗੀ ਦੀ ਕਾਪੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿਚ ਢੁਕਵੀਂ ਜਗ੍ਹਾ 'ਤੇ ਲਗਾਈ ਜਾਵੇ ਅਤੇ ਕੋਈ ਵੀ ਮੈਜਿਸਟਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐੱਸ.ਐੱਚ.ਓ. ਜਾਂ ਉਸ ਤੋਂ ਉੱਚ ਪਦ ਦਾ ਹੋਵੇਗਾ ਕਿਸੇ ਸਮੇਂ ਵੀ ਇਨ੍ਹਾਂ ਥਾਵਾਂ ਦਾ ਨਿਰੀਖਣ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਹਿਲਾਂ ਹੀ ਚੱਲ ਰਹੇ ਅਤੇ ਨਵੇਂ ਖੁੱਲ੍ਹਣ ਵਾਲੇ ਕਈ ਹੋਟਲਾਂ, ਮੈਰਿਜ ਪੈਲੇਸਾਂ ਅਤੇ ਰੈਸਟੋਰੈਂਟਾਂ ਵਿਚ ਕਈ ਤਕਨੀਕੀ ਖ਼ਾਮੀਆਂ ਰਹਿ ਜਾਂਦੀਆਂ ਹਨ, ਜੋ ਉੱਥੇ ਜਾਣ ਵਾਲੀ ਜਨਤਾ ਲਈ ਖ਼ਤਰੇ ਦਾ ਕਾਰਨ ਬਣ ਜਾਂਦੀਆਂ ਹਨ ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ | ਇਨ੍ਹਾਂ ਮੈਰਿਜ ਪੈਲੇਸਾਂ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁੱਢਲੇ ਪੱਖਾਂ, ਜਿਵੇਂ ਇਮਾਰਤ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁਕਵੀਂ ਜਗ੍ਹਾ, ਪਾਰਕਿੰਗ ਨਾਲ ਲੱਗਦੀਆਂ ਸੜਕਾਂ ਤੋਂ ਜਾਇਜ਼ ਦੂਰੀ ਅਤੇ ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ ਕਿ ਇਨ੍ਹਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿਚੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨ | ਇਹ ਹੁਕਮ 14 ਨਵੰਬਰ 2025 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24