12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 27-09-2025
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ. ਏ. ਪੰਜਾਬੀ, ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਕੁੱਲ 21 ਵਿਦਿਆਰਥੀਆਂ ਵਿਚੋਂ ਸਾਰੇ ਪਾਸ ਹੋਏ ਹਨ, ਜਿਨ੍ਹਾਂ ਵਿਚੋਂ 10 ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਪ੍ਰਾਪਤ ਕੀਤੀ ਹੈ | ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਸੰਸਥਾ ਦੇ ਉਤਸ਼ਾਹ ਜਨਕ ਵਾਤਾਵਰਨ ਦਾ ਨਤੀਜਾ ਹਨ | ਡਿਗਰੀ ਕਾਲਜ ਮੁਖੀ ਤੇ ਸਹਾਇਕ ਡਾਇਰੈਕਟਰ ਐਡਮਨਿਸਟੇ੍ਰਸ਼ਨ ਪ੍ਰੋ: ਜਸਵਿੰਦਰ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸ਼ੂ ਸਪੁੱਤਰੀ ਸ੍ਰੀ ਰਾਜੇਸ਼ ਕੁਮਾਰ ਵਾਸੀ ਰਾਮਪੁਰਾ ਫੂਲ, ਮਨਦੀਪ ਕੌਰ ਸਪੁੱਤਰੀ ਚਰਨਜੀਤ ਸਿੰਘ ਵਾਸੀ ਰਾਮਪੁਰਾ ਫੂਲ ਅਤੇ ਸਰਬਜੀਤ ਕੌਰ ਸਪੁੱਤਰੀ ਲਾਲਜੀਤ ਸਿੰਘ ਵਾਸੀ ਰਾਮਨਗਰ ਨੇ ਪਹਿਲੀ ਪੁਜ਼ੀਸ਼ਨ ਅਤੇ ਗੁਰਮੀਤ ਕੌਰ ਸਪੁੱਤਰੀ ਲੱਖਾ ਸਿੰਘ ਵਾਸੀ ਰਾਮਨਗਰ, ਨਿੰਦਰ ਕੌਰ ਸਪੁੱਤਰੀ ਭੋਲਾ ਸਿੰਘ ਵਾਸੀ ਮੰਡੀ ਕਲਾਂ ਅਤੇ ਹਰਪ੍ਰੀਤ ਕੌਰ ਸਪੁੱਤਰੀ ਸੰਤੋਖ ਸਿੰਘ ਵਾਸੀ ਮੰਡੀ ਕਲਾਂ ਨੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ | ਹਰਮਨਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ ਵਾਸੀ ਢੱਡੇ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਇਸ ਉਪਲਬਧੀ ਲਈ ਵਿਭਾਗ ਮੁਖੀ ਅਸਿਸਟੈਂਟ ਪ੍ਰੋਫੈਸਰ ਕੁਮਾਰੀ ਸ਼ੈਲਜਾ, ਕਲਾਸ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਹਰਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਰੌਬਿਨ ਮੰਗਲਾ ਅਤੇ ਅਸਿਸਟੈਂਟ ਪ੍ਰੋਫੈਸਰ ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਲਗਨ ਦਾ ਪ੍ਰਤੀਕ ਹਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਰਪੰਚ ਧਰਮਵੀਰ ਸਿੰਘ ਬੱਲੋਕੇ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਰਾਮਲੀਲ੍ਹਾ ਦੀ ਚੌਥੀ ਨਾਈਟ ਰਾਮ ਬਣਵਾਸ ਦਾ ਬਾਬਾ ਬੂਟਾ ਸਿੰਘ ਤਾਜੋ ਨੇ ਕੀਤਾ ਉਦਘਾਟਨ <br/>
Ad Position 24