ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਰਮਗੜ੍ਹ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਲਈ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਮੱੁਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਸਤਵੰਤ ਸਿੰਘ ਅÏਜਲਾ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਗੰਭੀਰ ਹੈ, ਅਤੇ ਇਸ ਯੋਜਨਾ ਰਾਹੀਂ ਹਰੇਕ ਲੋੜਵੰਦ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਸੁਰੱਖਿਆ ਕਵਚ ਮੁਹੱਈਆ ਕਰਵਾਇਆ ਜਾ ਰਿਹਾ ਹੈ | ਕੋਈ ਵੀ ਯੋਗ ਪਰਿਵਾਰ ਇਸ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਹਰਪ੍ਰੀਤ ਕੌਰ ਕਰਮਗੜ੍ਹ, ਪੰਚ ਗੁਰਦੀਪ ਸਿੰਘ, ਗੁਰਬਖ਼ਸ਼ ਸਿੰਘ, ਹਰਕੇਸ਼ ਸਿੰਘ ਨੇ ਸਰਕਾਰ ਵਲੋਂ ਪਿੰਡਾਂ 'ਚ ਸਿੱਧੇ ਤੌਰ 'ਤੇ ਲੋਕਾਂ ਤੱਕ ਸਿਹਤ ਯੋਜਨਾ ਦੇ ਲਾਭ ਪਹੁੰਚਾਉਣ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਲੋਕਾਂ ਲਈ ਆਸਰੇ ਦੀ ਕੜੀ ਸਾਬਤ ਹੋ ਰਹੀਆਂ ਹਨ | ਪਿੰਡ ਵਾਸੀਆਂ ਨੂੰ ਇਨ੍ਹਾਂ ਦਾ ਫ਼ਾਇਦਾ ਲੈਣਾ ਚਾਹੀਦਾ ਹੈ | ਇਸ ਮੌਕੇ ਗੁਰਮੀਤ ਸਿੰਘ ਕਰਮਗੜ੍ਹ, ਸੀ.ਐੱਚ.ਓ. ਕਿਰਨਦੀਪ ਕੌਰ, ਕਰਮਜੀਤ ਕੌਰ, ਦਵਿੰਦਰ ਕੌਰ, ਪਿ੍ਤਪਾਲ ਕੌਰ, ਪਰਮਜੀਤ ਕੌਰ, ਆਸ਼ਾ ਵਰਕਰ ਵੀ ਹਾਜ਼ਰ ਸਨ |