12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

810 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 27-09-2025
ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਐੱਸ. ਪੀ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 810 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਢਿਲਵਾਂ ਰੋਡ 'ਤੇ ਗਸ਼ਤ ਕਰ ਰਹੇ ਸੀ ਤਾਂ ਢਿਲਵਾਂ ਨਾਲੇ ਦੀ ਪਟੜੀ 'ਤੇ 2 ਨੌਜਵਾਨ ਜੋ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਫਰੋਲਾ ਫਰਾਲੀ ਕਰ ਰਹੇ ਸੀ, ਜਦ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 810 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਉਕਤ ਨੂੰ ਮੌਕੇ 'ਤੇ ਕਾਬੂ ਕੀਤਾ | ਉਕਤ ਦੋਸ਼ੀਆਂ ਨੇ ਆਪਣਾ ਨਾਂਅ ਸੁਖਜੀਤ ਸਿੰਘ ਉਰਫ ਕਾਕਾ ਪੁੱਤਰ ਸਤਪਾਲ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਸੁਰਜੀਤ ਸਿੰਘ ਵਾਸੀ ਢਿਲਵਾਂ ਰੋਡ ਤਪਾ ਦੱਸਿਆ | ਪੁਲਸ ਨੇ ਦੋਵਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਮਾਨਯੋਗ ਅਦਾਲਤ 'ਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਹੌਲਦਾਰ ਗੁਰਪਿਆਰ ਸਿੰਘ, ਕਾਂਸਟੇਬਲ ਗੁਰਜੀਤ ਸਿੰਘ, ਗੁਰਮੇਲ ਸਿੰਘ, ਕੁਲਦੀਪ ਕੌਰ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ-ਜੋਧਪੁਰ ਬੱਸ ਅੱਡੇ 'ਤੇ ਕੱਟ ਨੂੰ ਸਹੀ ਤਰੀਕੇ ਨਾਲ ਬਣਾਉਣ ਦੇ ਕਾਰਜ ਸ਼ੁਰੂ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ਹੈਲਥ ਐਮਰਜੈਂਸੀ ਬਾਰੇ ਜਾਣਕਾਰੀ ਦਿੱਤੀ <br/>
Ad Position 24