12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹਰਦੀਪ ਸਿੰਘ ਦੌਲਤਪੁਰ ਨੇ ਜ਼ਿਲ੍ਹਾ ਪ੍ਰਧਾਨ ਲਈ ਆਪਣਾ ਦਾਅਵਾ ਠੋਕਿਆ <br/>

Ad Position 21
No active advertisement
ਅਜੀਤ ਡੈਸਕ 27-09-2025
ਧੂਰੀ, 24 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਮੈਂਬਰ ਅਤੇ ਸਾਬਕਾ ਸਰਪੰਚ ਹਰਦੀਪ ਸਿੰਘ ਦੌਲਤਪੁਰ ਨੇ ਜ਼ਿਲ•ਾ ਪ੍ਰਧਾਨ ਦੇ ਪਦ ਲਈ ਆਪਣੀ ਉਮੀਦਵਾਰੀ ਪੇਸ਼ ਕਰ ਦਿੱਤੀ ਹੈ | ਇਸ ਸਬੰਧੀ ਉਨ•ਾਂ ਨੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਸਾਬਕਾ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਦੇ ਨਿਗਰਾਨ ਜਗਦੀਸ਼ ਚੰਦਰ ਜਾਗੜ ਕੋਲ ਆਪਣੀ ਫਾਈਲ ਜਮ•ਾਂ ਕਰਵਾਈ ਹੈ | ਦਾਅਵਾ ਕਰਨ ਵਾਲੇ ਹਰਦੀਪ ਸਿੰਘ ਦੌਲਤਪੁਰ ਨੇ ਜ਼ੋਰ ਦਿੱਤਾ ਹੈ ਕਿ ਉਹ ਦਿਨ-ਰਾਤ ਇੱਕ ਕਰ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ | ਹਰਦੀਪ ਦੌਲਤਪੁਰ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਸਖ਼ਤ ਮੁਕਾਬਲੇ ਵਾਲੇ ਦਾਅਵੇਦਾਰਾਂ ਵਿਚ ਸ਼ਾਮਿਲ ਹਨ | ਉਨ•ਾਂ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਜਮ•ਾਂ ਹੋਏ ਹਰ ਰੁਕਾਵਟ ਨੂੰ ਦੂਰ ਕਰਨ ਅਤੇ ਜ਼ਮੀਨੀ ਪੱਧਰ ਤੇ ਕਾਂਗਰਸ ਦੇ ਮੈਂਬਰਾਂ ਅਤੇ ਲੋਕਾਂ ਨਾਲ ਜੁੜਨ ਲਈ ਕਈ ਪ੍ਰੋਗਰਾਮ ਆਯੋਜਿਤ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਸਵੱਛਤਾ ਪਖਵਾੜਾ ਮਨਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਦੇ ਹਾਊਸ ਦੀ 29 ਨੂੰ ਹੋਣ ਵਾਲੀ ਮੀਟਿੰਗ ਹੋਵੇਗੀ ਹੰਗਾਮਾਖੇਜ-ਰਿਪੂ ਢਿੱਲੋਂ <br/>
Ad Position 24