ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੱਥ ਧੋਣ ਦੇ ਸਹੀ ਢੰਗ ਅਤੇ ਸਕੂਲ ਅਤੇ ਘਰ ਵਿਚ ਨਿੱਜੀ ਸਫ਼ਾਈ ਬਣਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ | ਬੱਚਿਆਂ ਨੇ ਨਿੱਜੀ ਸਫ਼ਾਈ 'ਤੇ ਇਕ ਗੀਤ ਦੀ ਪੇਸ਼ਕਾਰੀ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੂੰ ਨਿਯਮਿਤ ਤੌਰ 'ਤੇ ਚੰਗੀਆਂ ਆਦਤਾਂ ਦੀ ਪਾਲਣਾ ਕਰਨ ਅਤੇ ਆਪਣੇ ਪਰਿਵਾਰਾਂ ਅਤੇ ਆਲ਼ੇ-ਦੁਆਲੇ ਸਫ਼ਾਈ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ |