ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਦਾ ਬੀ.ਐਡ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਤੀਰਥ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਕਮਲਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੇ 413/500 ਅੰਕ ਲੈ ਕੇ ਪਹਿਲਾ, ਆਰਜੂ ਗੁਪਤਾ ਨੇ 405/500 ਅੰਕ ਲੈ ਕੇ ਦੂਜਾ, ਮਨਪ੍ਰੀਤ ਕੌਰ ਨੇ 404/500 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਸਤਵੰਤ ਸਿੰਘ ਦਾਨੀ, ਵਾਈਸ ਚੇਅਰਮੈਨ ਤਨਵੀਰ ਦਾਨੀ, ਪਿ੍ੰਸੀਪਲ ਡਾ: ਤੀਰਥ ਸਿੰਘ, ਵਾਈਸ ਪਿ੍ੰਸੀਪਲ ਮੈਡਮ ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |