12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਸੱਦੇ 'ਤੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਵਲੋਂ ਵਿਸ਼ਵ ਪੰਜਾਬ ਦਿਵਸ ਮਨਾਇਆ ਗਿਆ | ਸੰਸਥਾ ਦੀ ਪਿ੍ੰਸੀਪਲ ਰੁਪਿੰਦਰ ਕੌਰ ਚੀਮਾ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਏ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕੀਤੀ | ਹਰ ਇਕ ਵਿਦਿਆਰਥੀ ਨੇ ਇਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅੱਪਲੋਡ ਕੀਤਾ | ਇਸ ਦਿਨ ਸੰਸਥਾ ਵਿਚ ਵਿਦਿਆਰਥੀ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ-ਲਿਖਤ, ਸਵਾਲ-ਜਵਾਬ ਮੁਕਾਬਲਾ, ਪੋਸਟਰ ਮੁਕਾਬਲਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਇਹ ਇਕ ਨਵਾਂ ਆਰੰਭ ਹੋ ਰਿਹਾ ਹੈ | ਡਾ: ਧੂਰੀ ਮੁਤਾਬਿਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿੱਤਿਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਵਾਇਸ ਪਿ੍ੰਸੀਪਲ ਪ੍ਰਦੀਪ ਸਿੰਘ, ਕੁਲਦੀਪ ਸਿੰਘ ਮੰਡ ਆਦਿ ਨੇ ਵਿਚਾਰ ਰੱਖੇ |

Ad Position 22
No active advertisement
ਪਿਛਲੀ ਖ਼ਬਰ ਸੇਖਾ ਰੋਡ ਵਿਖੇ ਵੱਡੇ ਪਰਦੇ 'ਤੇ ਸ੍ਰੀ ਰਮਾਇਣ ਦਾ ਕੀਤਾ ਜਾ ਰਿਹਾ ਮੰਚਨ <br/> ਅਗਲੀ ਖ਼ਬਰ ਸੀਟੂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਹੜ੍ਹਾਂ ਤੋਂ ਨੁਕਸਾਨ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ...
Ad Position 24