ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਐਨ.ਐਸ.ਐਸ ਦਿਵਸ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਰਵਿੰਦਰ ਕੌਰ ਜਵੰਧਾ, ਪ੍ਰੋਗਰਾਮ ਅਫ਼ਸਰ ਮੈਡਮ ਜਸਵੀਰ ਕੌਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਵਾਤਾਵਰਨ ਸਬੰਧੀ ਸਾਂਭ ਸੰਭਾਲ ਅਤੇ ਚੰਗੇ ਨਾਗਰਿਕ ਬਣ ਕੇ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਰਾਜਵੀਰ ਕੌਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਹਰਪ੍ਰੀਤ ਕੌਰ, ਕਾਲਜੀਏਟ ਸਟਾਫ਼ ਤੇ ਵਲੰਟੀਅਰਜ਼ ਹਾਜ਼ਰ ਸਨ |