ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਦੀ ਅਗਵਾਈ ਹੇਠ ਨਗਰ ਕੌਂਸਲ ਧਨੌਲਾ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਸਵੱਛਤਾ ਹੀ ਸੇਵਾ ਮੁਹਿੰਮ 2 ਅਕਤੂਬਰ 2025 ਤੱਕ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਅੱਜ ਨਗਰ ਕੌਂਸਲ ਧਨੌਲਾ ਵਲੋਂ ਸਫ਼ਾਈ ਸਬੰਧੀ ਸਹੰੁ ਚੁੱਕ ਸਮਾਗਮ ਕੀਤਾ ਗਿਆ | ਇਸ ਵਿਚ ਹਰਪ੍ਰੀਤ ਸਿੰਘ ਪੈਸਕੋ, ਨਗਰ ਕੌਂਸਲ ਧਨੌਲਾ ਦੇ ਮੁਲਾਜ਼ਮਾਂ ਵਲੋਂ ਅਤੇ ਪਬਲਿਕ ਵਲੋਂ ਭਾਗ ਲਿਆ ਗਿਆ | ਇਸ ਮੌਕੇ ਸਵੱਛ ਭਾਰਤ ਮਿਸ਼ਨ ਦੇ ਇੰਚਾਰਜ ਜਸਪ੍ਰੀਤ ਸਿੰਘ ਜੱਸਾ ਵਲੋਂ ਲੋਕਾਂ ਨੂੰ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਸਬੰਧੀ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ |