20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਸੋਸ਼ਲ ਮੀਡੀਆ ਸਾਈਟਾਂ 'ਤੇ ਪਾਬੰਦੀ ਲਗਾਈ ਜਾਵੇ-ਸਕੱਤਰ ਸੁਖਮਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 28-09-2025
ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਵਲੋਂ ਸਮੇਂ-ਸਮੇਂ 'ਤੇ ਸਿੱਖ ਧਰਮ, ਇਤਿਹਾਸ ਅਤੇ ਅਤੇ ਇਸ ਦੇ ਹਿਤਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ ਗਈ ਹੈ | ਪਿਛਲੇ ਕੁੱਝ ਸਮੇਂ ਤੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਸਿੱਖ ਵਿਰੋਧੀ ਤੱਤਾਂ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਵਰਤੋਂ ਕਰ ਕੇ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਨੂੰ ਨਿਸ਼ਾਨਾ ਬਣਾਉਂਦਿਆਂ ਬੇਅਦਬੀ ਵਾਲੀਆਂ ਵੀਡੀਓਜ਼ ਅੱਪਲੋਡ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਵੀਡੀਓਜ਼ ਨੇ ਪੂਰੇ ਸਿੱਖ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਇਨ੍ਹਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖ ਧਰਮ ਦੀ ਮਰਯਾਦਾ ਨੂੰ ਚੁਨੌਤੀ ਦਿੱਤੀ ਹੈ ਬਲਕਿ ਸਮਾਜ ਵਿਚ ਵਿਵਾਦ ਅਤੇ ਅਸਹਿਣਸ਼ੀਲਤਾ ਨੂੰ ਵੀ ਵਧਾਇਆ ਹੈ | ਇਸ ਸਬੰਧ ਵਿਚ ਸ: ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.ਜੀ.ਪੀ.ਸੀ. ਅੰਮਿ੍ਤਸਰ ਸਾਹਿਬ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਅਨਸਰਾਂ ਵਿਰੁੱਧ ਤੁਰੰਤ ਐਕਸ਼ਨ ਲਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਨ੍ਹਾਂ ਵੀਡੀਓਜ਼ ਨੇ ਸਮੂਹ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ ਅਤੇ ਇਹ ਮੰਦਭਾਗੀ ਗੱਲ ਹੈ | ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਧਾਰਮਿਕ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਹਰ ਪ੍ਰਕਾਰ ਦੀਆਂ ਸਾਈਟਾਂ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ | ਇਸ ਮੌਕੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਬਰਨਾਲਾ ਦੇ ਮੁਖੀ ਚਰਨਦੀਪ ਸਿੰਘ (ਡਾ.) ਨੇ ਵੀ ਉਕਤ ਸਾਈਟਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਦੀ ਨਾਜਾਇਜ਼ ਬਣੀ ਪ੍ਰੋਪਰਟੀ 'ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਟਿਨੀ ਟੋਟਸ ਕਿੰਡਰ ਗਾਰਟਨ ਸਕੂਲ ਵਲੋਂ ਹੜ੍ਹ ਪੀੜਤਾਂ ਲਈ 27 ਹਜ਼ਾਰ ਦਾ ਸਹਿਯੋਗ
Ad Position 24