20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਸ਼ਾ ਤਸਕਰ ਦੀ ਨਾਜਾਇਜ਼ ਬਣੀ ਪ੍ਰੋਪਰਟੀ 'ਤੇ ਚੱਲਿਆ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 28-09-2025
ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਅੱਜ ਬਰਨਾਲਾ ਬੱਸ ਸਟੈਂਡ ਦੀ ਬੈਕਸਾਈਡ ਬਣੀ ਸੈਂਸੀ ਬਸਤੀ ਵਿਖੇ ਇੱਕ ਨਸ਼ਾ ਤਸਕਰ ਦੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸ.ਪੀ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਈ.ਓ. ਨਗਰ ਸੁਧਾਰ ਟਰੱਸਟ ਦੀ ਹਾਜ਼ਰੀ ਵਿਚ ਜਿਸ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ ਹੈ, ਇਹ ਵੀਨਾ ਪਤਨੀ ਕਾਕਾ ਸਿੰਘ ਦੀ ਹੈ ਜਿਸ ਉੱਪਰ ਸੱਤ ਪਰਚੇ ਦਰਜ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਬਰਨਾਲਾ ਵਿਖੇ ਛੇ ਘਰਾਂ ਅਤੇ ਇਕ ਕਮਰਸ਼ੀਅਲ ਦੁਕਾਨ 'ਤੇ ਵੀ ਪੀਲਾ ਪੰਜਾ ਚੱਲ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਪੰਜਾਬ ਵਿਚੋਂ ਨਸ਼ੇ ਦੇ ਕੋਹੜ ਨੂੰ ਬਿਲਕੁਲ ਖ਼ਤਮ ਕਰਨਾ ਹੈ | ਉਨ੍ਹਾਂ ਨੇ ਨੌਜਵਾਨ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਨਾਲ ਆਪਣੀ ਜ਼ਿੰਦਗੀ ਖ਼ਰਾਬ ਨਾ ਕਰਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਨ ਨਾਲ ਮਿਲੇਗਾ ਵੱਡਾ ਲਾਭ-ਐੱਡ. ਚੈਰੀ <br/> ਅਗਲੀ ਖ਼ਬਰ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਸੋਸ਼ਲ ਮੀਡੀਆ ਸਾਈਟਾਂ 'ਤੇ ਪਾਬੰਦੀ ਲਗਾਈ ਜਾਵੇ-ਸਕੱਤਰ ਸੁਖਮਿੰਦਰ ਸਿੰਘ <...
Ad Position 24