20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਸੰਬੰਧੀ ਮਤਾ ਬਹੁਸੰਮਤੀ ਨਾਲ ਪਾਸ ਹੋਇਆ-ਪ੍ਰਧਾਨ ਰਾਮਣਵਾਸੀਆ

Ad Position 21
No active advertisement
11 ਕੌਂਸਲਰਾਂ ਨੇ ਨਗਰ ਨਿਗਮ ਬਣਾਏ ਜਾਣ ਦਾ ਜਤਾਇਆ ਇਤਰਾਜ ਮੀਟਿੰਗ ਦੌਰਾਨ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਏ ਜਾਣ ਦਾ 11 ਕੌਂਸਲਰਾਂ ਵਲੋਂ ਇਤਰਾਜ ਜਤਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਸੋਨੀ ਜਾਗਲ ਅਤੇ ਗੁਰਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਬਰਨਾਲਾ ਨੂੰ ਨਗਰ ਨਿਗਮ ਬਣਾਏ ਜਾਣ ਵਾਲੇ ਮਤੇ ਉਪਰ 11 ਕੌਂਲਸਰਾਂ ਵਲੋਂ ਲਿਖਤੀ ਤੌਰ 'ਤੇ ਇਤਰਾਜ ਜਤਾਇਆ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਰਨਾਲਾ ਨਗਰ ਨਿਗਮ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਫਾਇਦਾ ਘੱਟ ਤੇ ਨੁਕਸਾਨ ਜਿਆਦਾ ਹੋਵੇਗਾ ਕਿਉਂਕਿ ਇਸ ਨਾਲ ਜਿੱਥੇ ਵਾਧੂ ਟੈਕਸਾਂ ਦਾ ਬੋਝ ਪਵੇਗਾ ਉਥੇ ਨਗਰ ਨਿਗਮ ਵਾਲੇ ਪਿੰਡਾਂ ਤੇ ਕਸਬਿਆਂ ਦੇ 28-09-2025
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੇ ਹਾਊਸ ਦੀ ਮੀਟਿੰਗ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੇ ਏਜੰਡੇ ਵਿਚ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਸਬੰਧੀ ਪਾਏ ਗਏ ਮਤੇ 'ਤੇ ਕੁੱਝ ਕੌਂਸਲਰਾਂ ਵਲੋਂ ਇਤਰਾਜ਼ ਚੁੱਕਿਆ ਗਿਆ ਸੀ ਲੇਕਿਨ ਇਹ ਮਤਾ ਬਹੁਸੰਮਤੀ ਨਾਲ ਪਾਸ ਹੋ ਗਿਆ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਸੁੰਦਰਤਾ ਅਤੇ ਵੱਖ-ਵੱਖ ਵਾਰਡਾਂ ਵਿਚ ਹੋਣ ਵਾਲੇ ਕੰਮਾਂ ਲਈ 14 ਕਰੋੜ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਨੂੰ ਵੀ ਮੰਨਜੂਰੀ ਦੇ ਦਿੱਤੀ ਗਈ ਹੈ, ਜਲਦੀ ਹੀ ਇਨ੍ਹਾਂ ਕੰਮਾਂ ਦੇ ਟੈਂਡਰ ਲਗਾ ਕੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੇ ਏਜੰਡੇ ਵਿਚ ਲਗਭਗ ਸਾਰੇ ਹੀ ਮਤੇ ਪਾਸ ਕਰ ਦਿੱਤੇ ਗਏ ਹਨ, ਸਿਰਫ਼ ਇਕ ਮਤਾ ਜੋ ਘਰਾਂ ਵਿਚੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ, ਟਰਾਂਪੋਰਟੇਸ਼ਨ, ਪ੍ਰੋਸੈਸਿੰਗ ਅਤੇ ਡਿਸਪੋਜ ਕਰਨ ਸਬੰਧੀ ਰੱਖਿਆ ਗਿਆ ਸੀ, ਨੂੰ ਹਾਊਸ ਵਲੋਂ ਪੈਂਡਿੰਗ ਰੱਖ ਲਿਆ ਗਿਆ ਹੈ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮੀਟਿੰਗ ਵਿਚ ਕੋਈ ਵੀ ਮਤਾ ਆਊਟ ਆਫ਼ ਏਜੰਡਾ ਪਾਸ ਨਹੀਂ ਕੀਤਾ ਗਿਆ | ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪ੍ਰਧਾਨ ਰਾਮਣਵਾਸੀਆ ਨੇ ਕਿਹਾ ਕਿ ਜਿਹੜੇ ਕੰਮਾਂ ਦੇ ਠੇਕੇਦਾਰਾਂ ਨੂੰ ਵਰਕ ਆਰਡਰ ਜਾਰੀ ਹੋ ਚੁੱਕੇ ਹਨ, ਉਹ ਜਲਦੀ ਹੀ ਸ਼ੁਰੂ ਕਰਵਾਏ ਜਾਣਗੇ | ਇਸ ਤੋਂ ਇਲਾਵਾ ਹੰਡਿਆਇਆ ਰੋਡ ਉੱਪਰ ਜੋ ਕੂੜੇ ਦੇ ਢੇਰ ਪਏ ਹਨ, ਨੂੰ ਤਿੰਨ ਮਹੀਨਿਆਂ ਦੇ ਅੰਦਰ ਚੁਕਵਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਰਨਾਲਾ ਦੀ ਰਹਿੰਦੀ ਟਰਮ ਵਿਚ ਉਨ੍ਹਾਂ ਦਾ ਇਕ ਮੁੱਖ ਕੰਮ ਸ਼ਹਿਰ ਨੂੰ ਪੂਰੀ ਤਰ੍ਹਾਂ ਸੁੰਦਰ ਬਣਾਉਣਾ ਹੈ | ਇਸ ਲਈ ਉਹ ਵੱਖ-ਵੱਖ ਟੀਮਾਂ ਬਣਾ ਕੇ ਇਸ ਉੱਪਰ ਕੰਮ ਕਰ ਰਹੇ ਹਨ | ਕਾਰਜ ਸਾਧਕ ਅਫ਼ਸਰ ਬਰਨਾਲਾ ਦਾ ਸ਼ਾਮ ਨੂੰ ਸਟੇਸ਼ਨ ਛੱਡ ਕੇ ਜਾਣ ਸਬੰਧੀ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਕਾਰਜ ਸਾਧਕ ਅਫ਼ਸਰ ਨੂੰ ਇਹ ਹਦਾਇਤ ਕੀਤੀ ਜਾਵੇਗੀ ਉਹ ਸਟੇਸ਼ਨ ਛੱਡ ਕੇ ਨਹੀਂ ਜਾਣਗੇ | ਮੀਟਿੰਗ ਵਿਚ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੂ ਮੋਰ ਤੇ ਪਰਮਜੀਤ ਸਿੰਘ ਜੌਂਟੀ ਮਾਨ, ਕੌਂਸਲਰ ਧਰਮ ਸਿੰਘ ਫ਼ੌਜੀ, ਨਰਿੰਦਰ ਗਰਗ ਨੀਟਾ, ਦੀਪਿਕਾ ਸ਼ਰਮਾ, ਹਰਬਖਸ਼ੀਸ਼ ਸਿੰਘ ਗੋਨੀ, ਜੀਵਨ ਕੁਮਾਰ, ਮਲਕੀਤ ਸਿੰਘ, ਜਗਰਾਜ ਸਿੰਘ ਪੰਡੋਰੀ, ਧਰਮਿੰਦਰ ਸਿੰਘ ਸ਼ੰਟੀ, ਬਲਵੀਰ ਸਿੰਘ, ਹੇਮਰਾਜ ਗਰਗ, ਅਜੇ ਕੁਮਾਰ, ਭੁਪਿੰਦਰ ਸਿੰਘ ਭਿੰਦੀ, ਸਿੰਦਰਪਾਲ ਕੌਰ, ਸੁਖਵਿੰਦਰ ਕੌਰ ਸ਼ੀਤਲ, ਸਤਵੀਰ ਕੌਰ ਜਾਗਲ, ਰਣਦੀਪ ਕੌਰ ਬਰਾੜ, ਰੇਨੂੰ ਰਾਣੀ ਧਰਮਾ, ਮੀਨੂੰ ਬਾਂਸਲ ਸਮੇਤ ਸਮੂਹ ਕੌਂਸਲਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ-ਪੁੱਤ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਕਲੱਸਟਰ ਅਫ਼ਸਰਾਂ ਅਤੇ ਸਹਾਇਕ ਸਟਾਫ਼ ਨਾਲ ਮੀਟਿੰਗ
Ad Position 24