ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 85 ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਰਾਜ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਮਹਿਲ ਕਲਾਂ ਪੁਲਿਸ ਵਲੋਂ ਹੌਲਦਾਰ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤੀ ਜਾ ਗਸ਼ਤ ਦੌਰਾਨ ਕਲਾਲਾ ਰੋਡ ਰਾਏਸਰ ਦੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਦੋਵਾਂ ਦੀ ਪਹਿਚਾਣ ਸੁਖਪਾਲ ਕੌਰ ਉਰਫ਼ ਰਾਮ ਪਿਆਰੀ ਪਤਨੀ ਸੇਵਕ ਸਿੰਘ, ਪ੍ਰਦੀਪ ਸਿੰਘ ਪੁੱਤਰ ਸੇਵਕ ਸਿੰਘ ਵਜੋਂ ਹੋਈ ਹੈ | ਥਾਣਾ ਮਹਿਲ ਕਲਾਂ 'ਚ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |