ਮਹਿਲ ਕਲਾਂ, 27 ਸਤੰਬਰ (ਤਰਸੇਮ ਸਿੰਘ ਗਹਿਲ)-ਐਸ.ਬੀ.ਐਸ.ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਾਲਜ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਤੇ ਸਮੂਹ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਨੂੰ ਫੁੱਲ ਮਾਲਾ ਭੇਟ ਕਰਦਿਆਂ ਕਿਹਾ ਕਿ ਭਗਤ ਸਿੰਘ ਦਾ ਜਨਮ 27 ਸਤੰਬਰ 1907 ਨੂੰ ਪੰਜਾਬ ਦੇ ਲਾਇਲਪੁਰ ਜ਼ਿਲ੍ਹੇ ਹੁਣ ਪਾਕਿਸਤਾਨ ਵਿਚ ਹੋਇਆ ਸੀ | ਉਨ੍ਹਾਂ ਦੇ ਪਰਿਵਾਰ ਵਿਚ ਦੇਸ਼ ਭਗਤੀ ਦੀ ਭਾਵਨਾ ਭਰੀ ਹੋਈ ਸੀ | ਬਚਪਨ ਤੋਂ ਹੀ ਉਨ੍ਹਾਂ ਨੇ ਅੰਗਰੇਜ਼ਾਂ ਦੇ ਅੱਤਿਆਚਾਰਾਂ ਨੂੰ ਦੇਖਿਆ ਤੇ ਮਹਿਸੂਸ ਕੀਤਾ ਸੀ | ਉਨ੍ਹਾਂ ਦੇ ਮਨ ਵਿਚ ਦੇਸ਼ ਨੂੰ ਆਜ਼ਾਦ ਕਰਾਉਣ ਦੀ ਇੱਛਾ ਮਜ਼ਬੂਤ ਹੁੰਦੀ ਗਈ | ਭਗਤ ਸਿੰਘ ਨੇ ਮਹਿਸੂਸ ਕੀਤਾ ਕਿ ਸਿਰਫ਼ ਸ਼ਾਂਤੀਪੂਰਨ ਅੰਦੋਲਨਾਂ ਨਾਲ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦਾ ਮੰਨਣਾ ਸੀ ਕਿ ਕ੍ਰਾਂਤੀ ਦੇ ਬਿਨਾ ਆਜ਼ਾਦੀ ਸੰਭਵ ਨਹੀਂ ਹੈ | ਇਸ ਸਮੇਂ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਲਾਜਪਤ ਰਾਏ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ 23 ਵਰਿ੍ਹਆਂ ਦੀ ਉਮਰ ਵਿਚ ਸ਼ਹਾਦਤ ਦਾ ਜਾਮ ਪੀਤਾ ਸੀ | ਇਸ ਮੌਕੇ ਪੋਸਟਰ ਮੇਕਿੰਗ, ਕੁਇਜ਼ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਦੇ ਚੇਅਰਮੈਨ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਨਿਲ ਜਿੰਦਲ, ਸ੍ਰੀਮਤੀ ਨਵਦੀਪ ਕੌਰ, ਗੁਰਜੰਟ ਸਿੰਘ, ਡਾ: ਖੁਸ਼ਮੀਤਾ, ਲਾਇਬ੍ਰੇਰੀਅਨ ਮਨਦੀਪ ਸਿੰਘ, ਹਰਸਿਮਰਨ ਕੌਰ, ਪਰਦੀਪ ਕੌਰ, ਲਵਪ੍ਰੀਤ ਕੌਰ, ਅਮਨਦੀਪ ਕੌਰ, ਸੁਖਜੋਤ ਕੌਰ, ਅਮਨਜੋਤ ਕੌਰ, ਜੋਤੀਕਾ ਸਿੰਗਲਾ, ਅੰਜਲੀ, ਸ੍ਰੀ ਨਰਾਇਣ, ਅਕਾਸ਼ ਕੁਮਾਰ, ਇਫਤਕਾਰ ਅਲੀ, ਅੰਕਿਤ ਕੁਮਾਰ, ਅਮਨਪ੍ਰੀਤ ਸ਼ਰਮਾ, ਗੌਰਵ ਕੁਮਾਰ, ਰਾਜ ਸਿੰਘ ਆਸ਼ੂ ਗੁਪਤਾ, ਰਮਨਜੋਤ ਕੌਰ, ਭੀਮ ਸਿੰਘ ਆਦਿ ਹਾਜ਼ਰ ਸਨ |