20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਸ਼ਾ ਕਰਦਾ ਵਿਅਕਤੀ ਪੁਲਿਸ ਅੜਿੱਕੇ

Ad Position 21
No active advertisement
ਅਜੀਤ ਡੈਸਕ 28-09-2025
ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਸਥਾਨਕ ਮਿੰਨੀ ਬੱਸ ਸਟੈਂਡ ਨਾਨਕਸਰ ਰੋਡ ਬਰਨਾਲਾ ਨਜ਼ਦੀਕ ਇਕ ਵਿਅਕਤੀ ਨੂੰ ਨਸ਼ਾ ਕਰਦੇ ਨੂੰ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਕਰਨ ਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਿੰਨੀ ਬੱਸ ਸਟੈਂਡ ਨਾਨਕਸਰ ਰੋਡ ਨਜ਼ਦੀਕ ਇਕ ਵਿਅਕਤੀ ਬੈਠਾ ਨਸ਼ਾ ਕਰ ਰਿਹਾ ਹੈ ਤਾਂ ਐਸ.ਆਈ. ਮੱਘਰ ਸਿੰਘ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਬਲਜਿੰਦਰ ਸਿੰਘ ਵਾਸੀ ਨੇੜੇ ਗੁਰਦੁਆਰਾ ਪ੍ਰਗਟਸਰ ਸਾਹਿਬ ਹੰਡਿਆਇਆ ਰੋਡ ਬਰਨਾਲਾ ਨੂੰ ਇਕ ਸਿਲਵਰ ਪੰਨੀ, ਇਕ ਲਾਈਟਰ, 10 ਰੁਪਏ ਦਾ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਸਕੂਲ ਵਿਖੇ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਰਤੀ ਸਨਾਤਨ ਧਰਮ ਮਹਾਂਵੀਰ ਦਲ ਅਤੇ ਸ੍ਰੀ ਗਣੇਸ਼ ਡਰਾਮਾਟਿਕ ਕਲੱਬ ਵਲੋਂ ਦੁਸਹਿਰਾ ਮੇਲਾ 2 ਨੂੰ
Ad Position 24