ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਅਧਿਆਪਕ ਗੁਰਮੇਲ ਸਿੰਘ ਨੇ ਕਿਹਾ ਕਿ ਸ: ਭਗਤ ਸਿੰਘ ਨੂੰ ਦੇਸ ਭਗਤੀ ਦੀ ਗੁੜ੍ਹਤੀ ਪਰਿਵਾਰ ਤੋਂ ਹੀ ਪ੍ਰਾਪਤ ਹੋਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ ਗਈਆਂ ਅਤੇ ਕੁਇਜ਼ ਤੇ ਡਿਬੇਟ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਉਨ੍ਹਾਂ ਦੀ ਜੀਵਨੀ ਤੇ ਰੌਸ਼ਨੀ ਪਾਉਂਦੇ ਹੋਏ ਭਗਤ ਸਿੰਘ ਸਿੰਘ ਦੀ ਸੋਚ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਸ: ਭਗਤ ਸਿੰਘ ਸੱਚੇ ਸੁੱਚੇ ਦੇਸ਼ ਭਗਤ ਸਨ ਜਿਨ੍ਹਾਂ ਨੇ ਬਚਪਨ ਤੋਂ ਹੀ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਸੁਪਨਾ ਵੇਖਿਆ ਸੀ ਜਿਸ ਨੂੰ ਉਨ੍ਹਾਂ ਦੀ ਸੋਚ ਨੇ ਅੱਗੇ ਜਾ ਕੇ ਪੂਰਾ ਕੀਤਾ | ਸਮਾਗਮ ਦੌਰਾਨ ਮਹਾਨ ਕ੍ਰਾਂਤੀਕਾਰੀ ਯੋਧੇ ਦੀ ਯਾਦ ਵਿਚ ਬੂਟੇ ਲਗਾਉਣ ਦਾ ਪ੍ਰਣ ਲਿਆ ਗਿਆ |