ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਤਿੰਨ ਵਿਅਕਤੀਆਂ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨਜੀਤ ਸਿੰਘ ਪੱੁਤਰ ਜਗਜੀਤ ਸਿੰਘ, ਜਸਕਰਨ ਕੁਮਾਰ ਪੱੁਤਰ ਰਾਜੇਸ਼ ਕੁਮਾਰ, ਰੋਹਿਤ ਕੁਮਾਰ ਪੱੁਤਰ ਰਾਮਜੀ ਯਾਦਵ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਟਰਾਈਡੈਂਟ ਫ਼ੈਕਟਰੀ ਦੇ ਨਾਲ ਜਾਂਦੀ ਰੇਲਵੇ ਲਾਈਨ ਨਜ਼ਦੀਕ ਬੈਠੇ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ ਤਾਂ ਹੌਲਦਾਰ ਸਿਮਰਜੀਤ ਸਿੰਘ ਦੀ ਟੀਮ ਵਲੋਂ ਛਾਪੇਮਾਰੀ ਕਰਦਿਆਂ ਤਿੰਨੋ ਵਿਅਕਤੀਆਂ ਨੂੰ 25 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |