ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਸਥਾਨਕ 25 ਏਕੜ ਨਜ਼ਦੀਕ ਦੋ ਵਿਅਕਤੀਆਂ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਮੁਹਿੰਮ ਤਹਿਤ ਸੂਚਨਾ ਮਿਲੀ ਕਿ ਯਮਨ ਸ਼ਰਮਾ, ਅਮਰੀਕ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ ਤਾਂ ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਬਰਾਮਦ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |