20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰਾਂ ਅਦਾਲਤ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ-ਬਿੱਟੂ ਰੂੜੇਕੇ

Ad Position 21
No active advertisement
ਅਜੀਤ ਡੈਸਕ 28-09-2025
ਕਿਹਾ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਕਿਸਾਨਾਂ ਦੀ ਮਜਬੂਰੀ
ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਇਲਾਕੇ ਦੇ ਕਿਸਾਨਾਂ ਦੀ ਭਰਵੀਂ ਮੀਟਿੰਗ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਉਪਰੰਤ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਦੱਸਿਆ ਕਿ ਮੀਟਿੰਗ 'ਚ ਵਿਚਾਰ ਕੀਤਾ ਗਿਆ ਕਿ ਕਿਸਾਨ ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਹਨ | ਸ਼ੁੱਧ ਵਾਤਾਵਰਨ ਦੀ ਸਭ ਤੋਂ ਪਹਿਲਾਂ ਕਿਸਾਨਾਂ ਦੇ ਬੱਚਿਆਂ ਨੂੰ ਲੋੜ ਹੈ ਪ੍ਰੰਤੂ ਝੋਨੇ ਦੀ ਪਰਾਲੀ ਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣੀ ਕਿਸਾਨਾਂ ਦੀ ਮਜਬੂਰੀ ਹੈ ਕਿਉਂਕਿ ਮਾਨਯੋਗ ਸੁਪਰੀਮ ਕੋਰਟ ਦਿੱਲੀ ਵਲੋਂ 6 ਨਵੰਬਰ 2019 ਦੇ ਫ਼ੈਸਲੇ ਅਨੁਸਾਰ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁੁਇੰਟਲ ਜਾਂ 2500 ਰੁਪਏ ਪ੍ਰਤੀ ਏਕੜ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਫ਼ੈਸਲਾ ਸੀ ਪ੍ਰੰਤੂ ਸਰਕਾਰਾਂ ਪੰਜਾਬ ਦੇ ਕਿਸਾਨਾਂ 'ਤੇ ਅਧੂਰਾ ਫ਼ੈਸਲਾ ਲਾਗੂ ਕਰਨਾ ਚਾਹੁੰਦੀਆਂ ਹਨ | ਕਿਸਾਨਾਂ ਨੂੰ ਸਰਕਾਰਾਂ ਫ਼ੈਸਲੇ ਅਨੁਸਾਰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਇਕ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਏਗਾ |ਜਦੋਂ ਕਿਸਾਨਾਂ ਦੀਆਂ ਫ਼ਸਲਾਂ 'ਤੇ ਭਿਆਨਕ ਬਿਮਾਰੀਆਂ ਦਾ ਅਟੈਕ ਹੁੰਦਾ ਹੈ ਤਾਂ ਜ਼ਹਿਰੀਲੀਆਂ ਦਵਾਈਆਂ ਦੀਆਂ ਕੰਪਨੀਆਂ ਵਲੋਂ ਕਿਸਾਨਾਂ ਦੀ ਰੱਜ ਕੇ ਲੁੱਟ ਕੀਤੀ ਜਾਂਦੀ ਹੈ | ਉਸ ਸਮੇਂ ਕਿਸਾਨਾਂ ਦਾ ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਾਥ ਨਹੀਂ ਦਿੰਦੇ ਹਨ | ਜੇਕਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣਾ ਹੈ ਤਾਂ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ | ਕਿਸਾਨਾਂ ਨੂੰ ਅਦਾਲਤ ਦੇ ਫ਼ੈਸਲੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ | ਡੰਡੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਇਸ ਮੌਕੇ ਇਕਾਈ ਪ੍ਰਧਾਨ ਜੀਤ ਸਿੰਘ ਰੂੜੇਕੇ ਕਲਾਂ, ਮੇਲਾ ਸਿੰਘ, ਪਾਲਾ ਸਿੰਘ, ਰੂਪ ਸਿੰਘ, ਜਸਵਿੰਦਰ ਸਿੰਘ, ਗੁਰਤੇਜ ਸਿੰਘ, ਜਸਪਾਲ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਸੰਤੋਖ ਕੁਮਾਰ ਤੋਖੀ ਐਸ. ਸੀ. ਵਿੰਗ ਦਸੂਹਾ ਦਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Ad Position 24