20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਰਜਿਸਟਰੇਸ਼ਨ ਤਹਿਤ ਅੱਜ ਬਰਨਾਲਾ, ਹੰਡਿਆਇਆ, ਧਨੌਲਾ ਸਮੇਤ ਕਈ ਥਾਵਾਂ 'ਤੇ ਲੱਗਣਗੇ ਕੈਂਪ

Ad Position 21
No active advertisement
ਅਜੀਤ ਡੈਸਕ 28-09-2025
ਬਰਨਾਲਾ, 27 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ 'ਮੁੱਖ ਮੰਤਰੀ ਸਿਹਤ ਯੋਜਨਾ' ਸਬੰਧੀ ਜ਼ਿਲ੍ਹਾ ਬਰਨਾਲਾ ਵਿਚ ਰਜਿਸਟਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜ਼ਿਲ੍ਹਾ ਬਰਨਾਲਾ ਵਿਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਰਜਿਸਟਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਅÏਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ |ਸਟੇਟ ਹੈਲਥ ਏਜੰਸੀ ਵੱਲੋਂ ਬਰਨਾਲਾ ਪਹੁੰਚੇ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੁੰਦਾ ਹੈ ਅਤੇ ਉਹ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਵਿਚ ਸਾਰੇ ਨਾਗਰਿਕ ਆਪਣੀ ਰਜਿਸਟਰੇਸ਼ਨ ਸਮੇਂ ਸਿਰ ਕਰਵਾਉਣ | ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਸੰਦੀਪ ਸਿੰਘ ਜ਼ਿਲ੍ਹਾ ਆਯੂਸ਼ਮਾਨ ਕੋਆਰਡੀਨੇਟਰ ਨੇ ਦੱਸਿਆ ਕਿ 28 ਸਤੰਬਰ ਨੂੰ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਹੰਡਿਆਇਆ, ਦਫ਼ਤਰ ਨਗਰ ਪੰਚਾਇਤ ਹੰਡਿਆਇਆ, ਗੁਰਦੁਆਰਾ ਸ੍ਰੀ ਰਵਿਦਾਸ ਜੀ ਨਵੀਂ ਬਸਤੀ ਧਨੌਲਾ, ਗੁਰਦੁਆਰਾ ਰਾਮਸਰ ਸਾਹਿਬ ਮੇਨ ਬਾਜ਼ਾਰ ਧਨੌਲਾ, ਸਰਕਾਰੀ ਆਈ.ਟੀ.ਆਈ. (ਲੜਕੇ) ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਭੈਣੀ ਮਹਿਰਾਜ, ਸਰਕਾਰੀ ਮਿਡਲ ਸਕੂਲ, ਰਾਜਗੜ੍ਹ, ਪ੍ਰਾਇਮਰੀ ਸਿਹਤ ਕੇਂਦਰ ਭੱਠਲਾਂ ਤੇ ਆਯੂਸ਼ਮਾਨ ਅਰੋਗਿਆ ਕੇਂਦਰ ਕਰਮਗੜ੍ਹ ਵਿਚ ਕੈਂਪ ਲਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਛੀਨੀਵਾਲ ਕਲਾਂ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨੀ ਮਨੁੱਖਤਾ ਦੀ ਸੱਚੀ ਸੇਵਾ-ਬਾਬਾ ਜੰਗ ਸਿੰਘ ਦੀਵਾਨਾ
Ad Position 24