ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜੱਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਪਿੰਡ ਛੀਨੀਵਾਲ ਕਲਾਂ ਵਿਖੇ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂ ਮੰਗਲ ਸਿੰਘ ਰੁਪਾਲ, ਮੁਕੰਦ ਸਿੰਘ ਰਾਮਗੜ੍ਹੀਆ, ਸੁਖਵਿੰਦਰ ਸਿੰਘ ਧਨੌਲਾ ਨੇ ਸਮੂਹ ਸੰਗਤਾਂ, ਰਾਮਗੜ੍ਹੀਆ ਭਾਈਚਾਰੇ ਨੂੰ ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ਉੱਪਰ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਵੱਖ-ਵੱਖ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਆਗੂ ਬਲਵੀਰ ਸਿੰਘ ਛੀਨੀਵਾਲ ਨੇ ਰਾਮਗੜ੍ਹੀਆ ਅਕਾਲ ਜਥੇਬੰਦੀ, ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਰਤੀ ਭਾਈ ਲਾਲੋ ਜੀ ਨੇ ਸਾਨੂੰ ਹੱਥੀ ਕਿਰਤ ਕਰਨ, ਸੱਚਾ ਸੁੱਚਾ ਸਾਦਗੀ ਭਰਿਆ ਜੀਵਨ ਜਿਊਣ ਦਾ ਸੰਦੇਸ਼ ਦਿੱਤਾ ਹੈ | ਇਸ ਮੌਕੇ ਆਗੂ ਜਰਨੈਲ ਸਿੰਘ ਮਠਾੜੂ, ਨਰਿੰਦਰ ਸਿੰਘ ਸੋਹਲ, ਪ੍ਰਸ਼ੋਤਮ ਸਿੰਘ, ਬਾਬਾ ਬੁੱਧ ਸਿੰਘ, ਜੁਗਿੰਦਰ ਸਿੰਘ ਧਨੇਰ, ਭਰਪੂਰ ਸਿੰਘ ਜਗਦੇ, ਹਰਪ੍ਰੀਤ ਸਿੰਘ ਰਾਜੂ, ਕੁਲਦੀਪ ਸਿੰਘ ਕਾਕਾ, ਧਰਮ ਸਿੰਘ, ਹਰੀ ਸਿੰਘ, ਰਣਜੀਤ ਸਿੰਘ ਧਨੇਰ, ਗੁਰਪ੍ਰੀਤ ਸਿੰਘ ਧਨੇਰ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |