ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਥੋਆ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ ਦਾ ਗੁਰਦੁਆਰਾ ਸ਼੍ਰੀ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਗੁਰਦੁਆਰਾ ਟਰੱਸਟ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਚੈਰੀਟੇਬਲ ਟਰੱਸਟ ਦੇ ਮੁੱਢਲੇ ਮੈਂਬਰ ਵੀ ਹਨ, ਨੂੰ ਸਨਮਾਨਿਤ ਕਰਨ ਵਾਲਿਆਂ ਵਿਚ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਬਹਾਦਰ ਸਿੰਘ, ਸਾਬਕਾ ਪ੍ਰਧਾਨ ਜਰਨੈਲ ਸਿੰਘ ਮੰਨਵੀਂ ਅਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਪ੍ਰਧਾਨ ਗਿਆਨੀ ਨਰਿੰਦਰਪਾਲ ਸਿੰਘ ਅਤੇ ਡਾ. ਹਰਮੇਲ ਸਿੰਘ ਕਿਲ੍ਹਾ ਰਹਿਮਤਗੜ੍ਹ ਆਦਿ ਸ਼ਖ਼ਸੀਅਤਾਂ ਸ਼ਾਮਿਲ ਸਨ | ਇਸ ਮੌਕੇ ਹਾਜ਼ਰੀਨ ਨੇ ਪਿ੍ੰਸੀਪਲ ਜਵੰਧਾ ਦੀਆਂ ਗੁਰੂ ਘਰ ਅਤੇ ਸਮਾਜ ਪ੍ਰਤੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ |