20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ੈਮਰੋਕ ਇੰਟਰਨੈਸ਼ਨਲ ਸਕੂਲ 'ਚ ਧਾਰਮਿਕ ਪ੍ਰੀਖਿਆ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 28-09-2025
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਵਿਖੇ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ | ਇਹ ਪ੍ਰੀਖਿਆ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਲਈ ਗਈ | ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਧਾਰਮਿਕ ਗਿਆਨ ਪ੍ਰਤੀ ਆਪਣੀ ਰੁਚੀ ਦਰਸਾਈ | ਇਸ ਮੌਕੇ ਬਰਨਾਲਾ ਜ਼ੋਨ ਦੇ ਪ੍ਰੋਗਰਾਮ ਮੈਨੇਜਰ ਸ: ਭੁਪਿੰਦਰ ਸਿੰਘ ਲੱਡਾ ਅਤੇ ਸੁਪਰਵਾਈਜ਼ਰ ਸ: ਗੁਰਸੇਵਕ ਸਿੰਘ ਛੀਨੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧਾਰਮਿਕ ਗਿਆਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਨਵੀਂ ਪੀੜ੍ਹੀ ਦੇ ਨੈਤਿਕ ਮੁੱਲਾਂ ਦੀ ਮਜ਼ਬੂਤੀ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ | ਧਾਰਮਿਕ ਟੀਚਰ ਚਮਕੌਰ ਸਿੰਘ, ਰਣਜੀਤ ਕੌਰ, ਬਲਜਿੰਦਰ ਕੌਰ ਅਤੇ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਬੱਚਿਆਂ ਨੇ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਦਿੱਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਸੁਖਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਧਾਰਮਿਕ ਗਿਆਨ ਵੀ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਸਤਿਨਾਮ ਸਰਬ ਕਲਿਆਣ ਟਰੱਸਟ ਦਾ ਵਿਸ਼ੇਸ਼ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ | ਪਿ੍ੰਸੀਪਲ ਇਬ੍ਰਾਹਿਮ ੳਦਮ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਨਾਲ ਬੱਚਿਆਂ ਵਿਚ ਨਾ ਸਿਰਫ਼ ਗਿਆਨ ਵਧਦਾ ਹੈ, ਬਲਕਿ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਅਧਿਆਤਮਿਕ ਵਿਕਾਸ ਵੀ ਹੁੰਦਾ ਹੈ | ਉਨ੍ਹਾਂ ਨੇ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਭ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮਹਿਮਾਨਾਂ ਦਾ ਸਨਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਟੀ. ਸੁਧਾਰਾਂ ਨੇ ਦੇਸ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ-ਮਿੱਤਲ, ਦਾਮਨ ਬਾਜਵਾ <br/> ਅਗਲੀ ਖ਼ਬਰ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ ਸਨਮਾਨਿਤ
Ad Position 24