20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਈ.ਓ.ਐਲ. ਫਾਰਮਾਸਿਊਟਿਕਲ ਫ਼ਤਿਹਗੜ੍ਹ ਛੰਨਾਂ ਵਿਖੇ ਮੌਕ ਡਰਿੱਲ ਕਰਵਾਈ

Ad Position 21
No active advertisement
ਅਜੀਤ ਡੈਸਕ 28-09-2025
ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ.ਓ.ਐਲ. ਫਾਰਮਾਸੂਟੀਕਲ ਉਦਯੋਗ ਫ਼ਤਿਹਗੜ੍ਹ ਛੰਨਾ ਵਿਖੇ ਆਯੂਸ਼ ਗੋਇਲ ਆਈ.ਏ.ਐਸ. ਐਸ.ਡੀ.ਐਮ ਤਪਾ ਦੀ ਅਗਵਾਈ ਵਿਚ ਗੈਸ ਲੀਕ ਹੋਣ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਟਾਕਰੇ ਲਈ ਤਿਆਰੀਆਂ ਵਜੋਂ ਐਨ.ਡੀ.ਆਰ.ਐਫ਼. ਟੀਮ ਬਠਿੰਡਾ, ਫ਼ੈਕਟਰੀ ਦੇ ਕਰਮਚਾਰੀਆਂ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕ ਡਰਿੱਲ ਕਰਵਾਈ ਗਈ | ਐਸ.ਡੀ.ਐਮ. ਤਪਾ ਆਯੂਸ਼ ਗੋਇਲ ਆਈ.ਏ.ਐਸ. ਨੇ ਹਾਜ਼ਰੀਨ ਨੂੰ ਸਿੱਖਿਅਤ ਕਰਦਿਆਂ ਕਿਹਾ ਕਿ ਸਮਾਜ ਵਿਚ ਕੋਈ ਵੀ ਘਟਨਾ ਵਾਪਰਨ 'ਤੇ ਸਾਵਧਾਨੀਆਂ ਦੀ ਵਰਤੋਂ ਤੇ ਸਿੱਖਿਅਤ ਮਨੁੱਖਤਾ ਦਾ ਹੋਣਾ ਜ਼ਰੂਰੀ ਹੈ ਤਾਂ ਕਿ ਵੱਡੀ ਦੁਰਘਟਨਾ ਹੋਣ ਤੋਂ ਰੋਕਿਆ ਜਾ ਸਕੇ | ਡਿਪਟੀ ਡਾਇਰੈਕਟਰ ਫ਼ੈਕਟਰੀ ਸ੍ਰੀ ਸਾਹਿਲ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫ਼ੈਕਟਰੀ ਵਿਚ ਗੈਸ ਲੀਕ ਸਬੰਧੀ ਮੌਕ ਡਰਿੱਲ ਕਰਵਾਈ ਗਈ ਹੈ | ਗੈਸ ਲੀਕ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਰੀਆਂ ਸਾਵਧਾਨੀਆਂ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਜੇਕਰ ਗੈਸ ਲੀਕ ਹੋ ਕੇ ਪਿੰਡਾਂ ਵੱਲ ਚਲੀ ਜਾਵੇ ਤਾਂ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਫ਼ੈਕਟਰੀ ਦੇ ਅਧਿਕਾਰੀਆਂ ਕਰਮਚਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ | ਸਾਰਿਆਂ ਨੂੰ ਸਿੱਖਿਅਤ ਕੀਤਾ ਗਿਆ | ਫ਼ੈਕਟਰੀ ਦੇ ਅਧਿਕਾਰੀ ਬਸੰਤ ਸਿੰਘ ਨੇ ਕਿਹਾ ਕਿ ਉਦਯੋਗ ਪ੍ਰਬੰਧਕਾਂ ਵਲੋਂ ਹਰ ਘਟਨਾ 'ਤੇ ਕਾਬੂ ਪਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਪਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਮੇਂ-ਸਮੇਂ 'ਤੇ ਫ਼ੈਕਟਰੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੁਰਘਟਨਾਵਾਂ ਸਬੰਧੀ ਸਿੱਖਿਅਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਯੋਗ ਅਗਵਾਈ ਕੀਤੀ ਜਾ ਰਹੀ ਹੈ | ਫ਼ੈਕਟਰੀ ਵਲੋਂ ਇਲਾਕੇ ਨੂੰ ਹਰਾ ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਮੌਕੇ ਜ਼ਿਲ੍ਹੇ ਪ੍ਰਸ਼ਾਸਨਿਕ ਅਧਿਕਾਰੀ, ਉਦਯੋਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਸੰਤ ਸਮਾਗਮ 30 ਤੋਂ ਅਗਲੀ ਖ਼ਬਰ ਜੀ. ਐਸ. ਟੀ. ਸੁਧਾਰਾਂ ਨੇ ਦੇਸ ਵਿਚ ਆਰਥਿਕ ਕ੍ਰਾਂਤੀ ਦੀ ਨੀਂਹ ਰੱਖੀ-ਮਿੱਤਲ, ਦਾਮਨ ਬਾਜਵਾ <br/>
Ad Position 24