28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਮਹਿਲ ਕਲਾਂ ਦੇ ਨੌਜਵਾਨ ਨੇ ਆਸਟ੍ਰੇਲੀਆ 'ਚ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 29-09-2025
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਨਾਲ ਸਬੰਧਿਤ 41 ਸਾਲਾ ਨੌਜਵਾਨ ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰ ਰਣਜੀਤ ਸਿੰਘ ਨੰਬਰਦਾਰ ਵਲੋਂ ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿਚ ਖ਼ੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ | ਪਰਿਵਾਰਕ ਮੈਂਬਰਾਂ ਮੁਤਾਬਿਕ, ਸਰਬਜੀਤ ਸਿੰਘ 2015 ਵਿਚ ਵਿਆਹ ਤੋਂ ਬਾਅਦ ਸਪਾਉੁਸ ਵੀਜ਼ੇ ਰਾਹੀਂ ਆਸਟ੍ਰੇਲੀਆ ਗਿਆ ਸੀ | ਉਹ ਦੋ ਬੱਚਿਆਂ ਦਾ ਪਿਤਾ ਹੈ | ਮਿ੍ਤਕ ਦੇ ਭਰਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਦੋਵਾਂ ਜੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਅਣਬਣ ਰਹਿਣ ਲੱਗੀ, ਇਹ ਗੱਲ ਇੱਥੋਂ ਤੱਕ ਵਧ ਗਈ ਕਿ ਉਸ ਦੀ ਪਤਨੀ ਨੇ ਬੀਤੀ 17 ਜੂਨ ਨੂੰ ਗਿ੍ਫ਼ਤਾਰ ਕਰਵਾ ਦਿੱਤਾ | ਉਹ ਬੀਤੀ 4 ਸਤੰਬਰ ਨੂੰ ਹਿਰਾਸਤ 'ਚੋਂ ਬਾਹਰ ਆਇਆ | ਇਸ ਸਭ ਕਾਸੇ ਤੋਂ ਸਰਬਜੀਤ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਿਆ | ਬੀਤੀ ਰਾਤ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਉਸ ਨੂੰ ਬੱਚਿਆਂ ਤੋਂ ਵੱਖ ਕੀਤਾ ਗਿਆ ਅਤੇ ਉਸ ਦੀ 12 ਸਾਲਾਂ ਦੀ ਕਮਾਈ ਵੀ ਆਪਣੇ ਨਾਂਅ ਟਰਾਂਸਫ਼ਰ ਕਰ ਲਈ ਗਈ | ਇਨ੍ਹਾਂ ਗੱਲਾਂ ਦਾ ਝੋਰਾ ਉਸ ਨੂੰ ਅੰਦਰੋਂ ਹੀ ਅੰਦਰ ਖਾਂਦਾ ਗਿਆ | ਪਰਿਵਾਰ ਨੇ ਬਹੁਤ ਕੋਸ਼ਿਸ਼ ਕੀਤੀ ਕਿ ਉਹ ਪਿੰਡ ਵਾਪਸ ਆ ਕੇ ਆਪਣੀ ਮਾਨਸਿਕ ਹਾਲਤ ਨੂੰ ਸਥਿਰ ਕਰੇ ਪਰ ਉਹ ਆਪਣੇ ਬੱਚਿਆਂ ਕੋਲੋਂ ਦੂਰ ਹੋਣਾ ਨਹੀਂ ਸੀ ਚਾਹੁੰਦਾ | ਸਰਬਜੀਤ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਸਾਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵੱਖ-ਵੱਖ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿੱਤਾ ਹੈ ਕਿ ਲਾਸ਼ ਨੂੰ ਭਾਰਤ ਲਿਆਉਣ ਵਿਚ ਪੂਰੀ ਮਦਦ ਕੀਤੀ ਜਾਵੇਗੀ | ਨਾਲ ਹੀ, ਪਰਿਵਾਰ ਨੂੰ ਹਰੇਕ ਪੱਖੋਂ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਨੇ ਵਾਰਡ ਨੰਬਰ 24 'ਚ 43.79 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
Ad Position 24